ਅੰਮ੍ਰਿਤਸਰ -(ਮਨਦੀਪ ਕੌਰ )- ਨਸ਼ੇ ਦੇ ਖਿਲਾਫ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਨੇ ਹੀਰੋਇਨ ਅਤੇ ਡਰੱਗ ਮਨੀ ਸਾਹਿਤ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਆਰੋਪੀ ਕੋਲੋਂ ਭਾਰੀ ਮਾਤਰਾ ਵਿੱਚ ਹੀਰੋਇਨ ਅਤੇ 1.40 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਪੁਲਿਸ ਨੇ ਦੱਸਿਆ ਹੈ ਕਿ ਪੁਲਿਸ ਨੇ ਨਾਕੇ ਦੌਰਾਨ ਸ਼ੱਕੀ ਹਾਲਤ ਵਿੱਚ ਦੋ ਬੰਦਿਆਂ ਦੀ ਤਲਾਸ਼ੀ ਲਈ। ਤਲਾਸ਼ੀ ਦੇ ਦੌਰਾਨ ਉਹਨਾਂ ਕੋਲੋਂ ਭਾਰੀ ਮਾਤਰਾ ਵਿੱਚ ਡਰੱਗ ਮਨੀ ਅਤੇ ਹੀਰੋਇਨ ਬਰਾਮਦ ਕੀਤੀ ਗਈ।
ਇਸ ਦੌਰਾਨ ਇੱਕ ਤਸਕਰ ਨੂੰ ਕਾਬੂ ਕਰ ਲਿਆ ਹੈ ਅਤੇ ਦੂਜਾ ਦੌੜਨ ਵਿੱਚ ਕਾਮਯਾਬ ਹੋ ਗਿਆ। ਪਰ ਆਰੋਪੀ ਦੀ ਪਹਿਚਾਣ ਕਰ ਲਿੱਤੀ ਗਈ ਹੈ। ਦੋਨਾਂ ਆਰੋਪੀਆਂ ਦੀ ਪਹਿਚਾਨ ਹਰਮਨ ਸਿੰਘ ਪੁੱਤਰ ਦਲਬੀਰ ਸਿੰਘ ਨਿਵਾਸੀ ਬਾਬਾ ਬਕਾਲਾ, ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਕੁਲਵਿੰਦਰ ਸਿੰਘ ਨਿਵਾਸੀ ਬਾਬਾ ਬਕਾਲਾ ਦੇ ਰੂਪ ਵਿੱਚ ਹੋਈ ਹੈ। ਦੋਨਾਂ ਆਰੋਪੀਆਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।