ਤਰਨ ਤਾਰਨ -(ਮਨਦੀਪ ਕੌਰ )- ਬੀਤੇ ਦਿਨੀ ਤਰਨ ਤਾਰਨ ਦੇ ਨਾਨਕਸਰ ਮੁਹੱਲਾ ਦੇ ਵਿੱਚ ਇੱਕ 22 ਸਾਲਾਂ ਨੌਜਵਾਨ ਨੂੰ ਜ਼ਬਰਦਸਤੀ ਟੀਕਾ ਲਗਾਉਣ ਤੋਂ ਬਾਅਦ ਹੋਈ ਮੌਤ ਦੇ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਦੋ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦ ਕਿ ਚਾਰ ਨੂੰ ਨਾਮਜ਼ਦ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਸੰਤੋਸ਼ ਨਾ ਹੋਣ ਕਾਰਨ ਉਹਨਾਂ ਵੱਲੋਂ ਧਰਨਾ ਦਿੱਤਾ ਗਿਆ ਸੀ। ਇਸੇ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਐਕਸ਼ਨ ਲੈਂਦੇ ਹੋਏ 2 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦ ਕਿ ਇਸ ਮਾਮਲੇ ਦੇ ਵਿੱਚ ਚਾਰ ਆਰੋਪੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਆਰੋਪੀਆਂ ਨੂੰ ਪੁਲਿਸ ਕਸਟਡੀ ਦੇ ਵਿੱਚ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਹੈ ਕਿ ਇਸ ਮਾਮਲੇ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਰਜੇਸ਼ ਕੱਕੜ ਨੇ ਦੱਸਿਆ ਕਿ ਵਿਜੇ ਕੁਮਾਰ ਪੁੱਤਰ ਬਾਊ ਰਾਮ ਵਾਸੀ ਗਲੀ ਮਿਹਰ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ ਵਲੋ ਦਿੱਤੇ ਗਏ ਬਿਆਨਾ ਤਹਿਤ ਉਸ ਦੇ ਲੜਕੇ ਅਭੇ ਕੁਮਾਰ ਉਰਫ ਅਭੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ।
ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਨੇ ਦੋਸ਼ ਲਗਾਏ ਹਨ ਕਿ ਉਸ ਦੀ ਗਲੀ ਦੇ ਵਿੱਚ ਬਾਊ ਨਾਮਕ ਵਿਅਕਤੀ ਨਿਵਾਸੀ ਗਲੀ ਪੂਤਨੇ ਵਾਲੀ ਮਲਕੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਡਾਲੇਕੇ, ਨਿਸ਼ਾਨ ਸਿੰਘ ਉਰਫ ਪੁਸ਼ਪਾ ਪੁੱਤਰ ਬਾਬੂ ਰਾਮ ਵਾਸੀ ਪਿੰਡ ਮਾਲ ਚੱਕ ਤੇ ਨਵਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਮੁਹੱਲਾ ਨਾਨਕਸਰ ਤਰਨਤਾਰਨ ਵੱਲੋਂ ਉਸ ਦੇ ਬੇਟੇ ਅਬੇ ਕੁਮਾਰ ਨੂੰ ਨਸ਼ੇ ਦਾ ਟੀਕਾ ਲਗਾ ਦਿੱਤਾ ਗਿਆ ਸੀ ਜਿਸ ਨਾਲ ਉਸ ਦੀ ਮੌਤ ਹੋ ਗਈ।
ਡੀਐਸਪੀ ਰਜੇਸ਼ ਕੱਕੜ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਖਿਲਾਫ ਪੁਲਿਸ ਸਟੇਸ਼ਨ ਦੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਸੀ। ਜਦਕਿ ਮਲਕੀਤ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਬਾਬੂ ਰਾਮ ਨੂੰ ਗ੍ਰਿਫਤਾਰ ਕਰਦੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

