ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿੱਚ ਅਫ਼ੀਮ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਵਾਈ ਪੁਆਇੰਟ, ਭਗਤ ਸਿੰਘ ਕਾਲੋਨੀ, ਜਲੰਧਰ ਨੇੜੇ ਇਕ ਇਤਲਾਹ ਦੇ ਆਧਾਰ ‘ਤੇ ਨਾਕਾਬੰਦੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਚਿੱਟੇ ਰੰਗ ਦੀ ਮਹਿੰਦਰਾ ਪਿਕਅੱਪ ਗੱਡੀ ਨੰ. UP 25-DT-6590 ਨੂੰ ਸਲਿੱਪ ਰੋਡ ‘ਤੇ ਸਰਵਿਸ ਲੇਨ ਤੋਂ ਜਲੰਧਰ ਤੋਂ ਅੰਮਿ੍ਤਸਰ ਵੱਲ ਨੂੰ ਆਉਂਦਾ ਵੇਖਿਆ ਗਿਆ। ਸਵਪਨ ਸ਼ਰਮਾ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਨੇ ਡਰਾਈਵਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਨੇ ਘਬਰਾ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਗੱਡੀ ਦਾ ਪਿੱਛਾ ਕੀਤਾ ਅਤੇ ਡਰਾਈਵਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ, ਜਿਸ ਦੀ ਪਛਾਣ ਬਬਲੂ ਪੁੱਤਰ ਮੁੰਨਾ ਲਾਲ ਵਾਸੀ ਪਿੰਡ ਕੈਮੁਆ ਸਰਦਾਰ ਨਗਰ ਔਨਾਲਾ, ਪੀ. ਐੱਸ. ਬਮੋਰਾ, ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ਼ ਅਤੇ ਉਸ ਦੇ ਸਾਥੀ ਨੇ ਆਪਣੀ ਪਛਾਣ ਆਕਾਸ਼ ਕੁਮਾਰ ਪੁੱਤਰ ਮੋਰਾ ਲਾਲ ਵਾਸੀ ਪਿੰਡ ਕੈਮੂਆ, PS ਬਮੋਰਾ, ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ਼ ਵਜੋਂ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਗੱਡੀ ਦੀ ਚੈਕਿੰਗ ਦੌਰਾਨ ਉਸ ਵਿੱਚੋਂ ਦੋ ਕਿਲੋ ਅਫ਼ੀਮ ਬਰਾਮਦ ਕੀਤੀ। ਸਵਪਨ ਸ਼ਰਮਾ ਨੇ ਦੱਸਿਆ ਕਿ FIR ਨੰਬਰ 143, ਮਿਤੀ 21.10.2024 ਅਧੀਨ 18-61-85 NDPS ਐਕਟ ਥਾਣਾ ਡਿਵੀਜ਼ਨ 1 ਜਲੰਧਰ ਦਰਜ ਕੀਤੀ ਗਈ ਸੀ।