ਪੰਜਾਬ -(ਮਨਦੀਪ ਕੌਰ )- ਆਪ੍ਰੇਸ਼ਨ ਸਿੰਦੂਰ ਦੌਰਾਨ, ਪਾਕਿਸਤਾਨ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪਰ ਭਾਰਤੀ ਫੌਜ ਨੇ 8 ਮਈ ਨੂੰ ਆਪਣੀ ਮਜ਼ਬੂਤ ਹਵਾਈ ਰੱਖਿਆ ਪ੍ਰਣਾਲੀ ਦੇ ਨਾਲ ਇਸ ਪਾਕਿਸਤਾਨੀ ਹਮਲੇ ਨੂੰ ਨਾਕਾਮ ਕਰ ਦਿੱਤਾ। ਭਾਰਤੀ ਫੌਜ ਦੇ ਇੱਕ ਜਵਾਨ ਨੇ ANI ਨੂੰ ਦੱਸਿਆ ਕਿ ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ ਗਿਆ। ਜਵਾਨ ਨੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਅਚਾਨਕ ਸਾਡੇ ‘ਤੇ ਗੋਲੀਬਾਰੀ ਕੀਤੀ ਅਤੇ ਘੁਸਪੈਠ ਦੀ ਕੋਸ਼ਿਸ਼ ਕੀਤੀ।
ਅਸੀਂ ਸਹੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ ਅਤੇ ਸਵੇਰ ਤੱਕ ਦੁਸ਼ਮਣ ਨੂੰ ਗੋਡਿਆਂ ਭਾਰ ਕਰ ਦਿੱਤਾ। ਉਨ੍ਹਾਂ ਨੇ ਆਪਣੀ ਪੋਸਟ ‘ਤੇ ਚਿੱਟਾ ਝੰਡਾ ਲਹਿਰਾਇਆ। ਅਸੀਂ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਜਿੰਨਾ ਚਿਰ ਭਾਰਤੀ ਫੌਜ ਸਰਹੱਦ ‘ਤੇ ਤਾਇਨਾਤ ਹੈ, ਕੋਈ ਵੀ ਦੇਸ਼ ਵੱਲ ਅੱਖ ਨਹੀਂ ਚੁੱਕ ਸਕਦਾ। ਆਕਾਸ਼ ਮਿਜ਼ਾਈਲ ਡਿਫੇਂਸ ਸਿਸਟਮ ਅਤੇ L-70 ਹਵਾਈ ਰੱਖਿਆ ਤੋਪਾਂ ਨੇ ਆਪਣਾ ਕੰਮ ਵਧੀਆ ਢੰਗ ਨਾਲ ਕੀਤਾ ਅਤੇ ਪੂਰੇ ਹਮਲੇ ਨੂੰ ਨਾਕਾਮ ਕਰ ਦਿੱਤਾ।