ਤਰਨਤਾਰਨ -(ਮਨਦੀਪ ਕੌਰ)- ਨਵੇਂ ਕਪੜੇ ਖਰੀਦਣ ਲਈ ਬਾਜ਼ਾਰ ਜਾ ਰਹੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਤੇਜ਼ ਰਫਤਾਰ ਟਰੱਕ ਨੇ ਪਿੱਛੋਂ ਦੀ ਟੱਕਰ ਮਾਰ ਦਿੱਤੀ। ਜਿਸ ਵਿੱਚ ਪਤੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜਦ ਕਿ ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਜਿਸ ਨੂੰ ਪੱਟੀ ਦੇ ਸਰਕਾਰੀ ਹਸਪਤਾਲ ਦੇ ਵਿੱਚ ਜੇਰੇ ਇਲਾਜ ਦਾਖਿਲ ਕਰਵਾਇਆ ਗਿਆ।
ਉੱਥੇ ਹੀ ਸਦਰ ਥਾਣਾ ਪੱਟੀ ਵਿਖੇ ਟਰੱਕ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰਕੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਾਣਾ ਮਸੀਹ ਪੁੱਤਰ ਗੁਲਾਮ ਮਸੀਹ ਵਾਸੀ ਘਰਿਆਲਾ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ ਦੇ ਵਿੱਚ ਦੱਸਿਆ ਹੈ ਕਿ ਉਸ ਦਾ ਭਰਾ ਸਵਰਨ ਸਿੰਘ ਅਤੇ ਭਰਜਾਈ ਮੋਟਰਸਾਈਕਲ ਤੇ ਸਵਾਰ ਹੋ ਕੇ ਘਰਿਆਲਾ ਇਹ ਬਾਜ਼ਾਰ ਦੇ ਵਿੱਚ ਨਵੇਂ ਕੱਪੜੇ ਖਰੀਦਣ ਲਈ ਜਾ ਰਹੇ ਸਨ। ਇਸੇ ਦੌਰਾਨ ਬਾਜ਼ਾਰ ਵਾਲੇ ਪਾਸੇ ਤੋਂ ਆ ਰਹੇ ਟਰੱਕ ਪੀਬੀ 03 ਏਜੇ 6863 ਨਿਊਜ਼ ਰਫਤਾਰ ਨਾਲ ਆਇਆ ਅਤੇ ਉਸਦੇ ਭਰਾ ਭਰਜਾਈ ਨੂੰ ਆਪਣੀ ਚਪੇਟ ਦੇ ਵਿੱਚ ਲੈ ਲਿਆ। ਇਸ ਹਾਦਸੇ ਵਿੱਚ ਉਸ ਦੇ ਭਰਾ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਭਰਜਾਈ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਜਿਸ ਨੂੰ ਇਲਾਜ ਦੇ ਲਈ ਪੱਟੀ ਦੇ ਸਿਵਲ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਉੱਤੇ ਮਾਮਲਾ ਦਰਜ ਕਰ ਲਿਆ ਹੈ। ਅਤੇ ਟਰੱਕ ਚਾਲਕ ਸਤਨਾਮ ਸਿੰਘ ਪੁੱਤਰ ਤੋਤਾ ਸਿੰਘ ਵਾਸੀ ਢਿਲਵਾਂ ਖੁਰਦ ਜ਼ਿਲਾ ਫਰੀਦਕੋਟ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਤੇ ਟਰੱਕ ਨੂੰ ਵੀ ਕਬਜ਼ੇ ਦੇ ਵਿੱਚ ਲੈ ਲਿਆ ਹੈ। ਉਸਦਾ ਕਹਿਣਾ ਹੈ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸਨੂੰ ਉਸਦੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।