ਟਾਂਡਾ – ਉੜਮੁੜ -(ਮਨਦੀਪ ਕੌਰ )- ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਉੱਤੇ ਹਰਸੀ ਪਿੰਡ ਮੋੜ ਨਜ਼ਦੀਕ ਇੱਕ ਟਰੈਕਟਰ ਅਤੇ ਟਿੱਪਰ ਦਰਮਿਆਨ ਭਿਆਨਕ ਟੱਕਰ ਹੋ ਗਏ ਇਸ ਹਾਦਸੇ ਵਿੱਚ ਟਰੈਕਟਰ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ।
ਇਹ ਹਾਦਸਾ ਬੀਤੀ ਦੇਰ ਰਾਤ ਕਰੀਬਨ 10 ਵਜੇ ਵਾਪਰਿਆ ਇਹ ਆਸਾ ਉਸ ਸਮੇਂ ਵਾਪਰਿਆ ਜਦੋਂ ਟਰੈਕਟਰ ਸਵਾਰਾ ਵਿੱਚ ਜਲੰਧਰ ਵਾਲੇ ਪਾਸੇ ਤੋਂ ਆ ਰਹੇ ਟਿੱਪਰ ਨੇ ਭਿਆਨਕ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਸੜਕ ਉੱਪਰ ਬੁਰੀ ਤਰਹਾਂ ਪਲਟ ਗਿਆ ਉੱਤੇ ਟਰੈਕਟਰ ਸਵਾਰ ਗਾਮਾ ਪੁੱਤਰ ਹਾਸ਼ਿਮ ਪਿੰਡ ਕੋਟਲੀ ,ਸਫੀ ਪੁੱਤਰ ਅੰਤਰਦੀਨ ਵਾਸੀ ਗੱਜਾ ਗਿਲਾ ਤੇ ਅਮੂ ਪੁੱਤਰ ਕਾਸਿਮ ਵਾਸੀ ਹਰਸੀ ਪਿੰਡ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਜਖਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਜਿੱਥੇ ਗੰਭੀਰ ਜਖਮੀ ਹੋਏ ਗਾਮਾਂ ਨੂੰ ਜਦੋਂ ਹਸਪਤਾਲ ਵਿੱਚ ਲੈ ਕੇ ਜਾਇਆ ਗਿਆ ਤਾਂ ਉੱਥੇ ਉਸਨੂੰ ਮ੍ਰਿਤਕ ਘੋਸ਼ਿਤ ਕੀਤਾ ਗਿਆ ਇਸ ਸੰਬੰਧ ਵਿੱਚ ਸੁਰੱਖਿਆ ਫੋਰਸ ਦੀ ਟੀਮ ਨੇ ਹਾਦਸਾਗ੍ਰਸਤ ਵਾਹਨਾਂ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।