ਅਮ੍ਰਿਤਸਰ-(ਮਨਦੀਪ ਕੌਰ )- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਹਿਰਾਸਤ ਵਿੱਚ ਲੈ ਲਿਆ ਹੈ ।
ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਬੁੱਧਵਾਰ ਨੂੰ ਸਵੇਰੇ 15 ਅਧਿਕਾਰੀਆਂ ਦੀ ਟੀਮ ਨੇ ਅੰਮ੍ਰਿਤਸਰ ਗ੍ਰੀਨ ਐਵਨਿਊ ਵਿੱਚ ਉਹਨਾਂ ਦੇ ਘਰ ਪਹੁੰਚੀ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਹੇਠ ਇਹ ਰੇਡ ਕੀਤੀ ਗਈ ਹੈ। ਦੱਸ ਦਈਏ ਇਹ ਰੇਡ ਨਸ਼ੇ ਦੇ ਮਾਮਲੇ ਵਿੱਚ ਕੀਤੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਰੇਡ ਵਿਕਰਮ ਮਜੀਠੀਆ ਦੇ 15 ਟਿਕਾਣਿਆਂ ਤੇ ਇੱਕੋ ਟਾਈਮ ਤੇ ਕੀਤੀ ਗਈ ਹੈ
ਇਸ ਦਰਮਿਆਨ ਵਿਕਰਮ ਮਜੀਠੀਆ ਦੀ ਵਿਜੀਲੈਂਸ ਤੇ ਐਸਐਸਪੀ ਲਖਬੀਰ ਸਿੰਘ ਦੇ ਨਾਲ ਤਿੱਖੀ ਬਹਿਸ ਵੀ ਹੋਈ ।
ਵਿਜੀਲੈਂਸ ਐਸਐਸਪੀ ਲਖਬੀਰ ਸਿੰਘ ਨੇ ਕਿਹਾ ਕਿ ਮਜੀਠੀਆ ਕਾਨੂੰਨੀ ਕੰਮਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।।