ਪੰਜਾਬ -(ਮਨਦੀਪ ਕੌਰ )- ਜੇਲ੍ਹ ਵਿਭਾਗ ਵਿੱਚ ਭਰਿਸ਼ਟਾਚਾਰ ਅਤੇ ਨਸ਼ੇ ਵਿਰੁੱਧ ਪੰਜਾਬ ਸਰਕਾਰ ਨੇ 25 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹਈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਤਿੰਨ ਡਿਪਟੀ ਸੁਪਰਡੈਂਟ ਅਤੇ ਦੋ ਸਹਾਇਕ ਸੁਪਰਡੈਂਟ ਸ਼ਾਮਿਲ ਹਨ।
ਜਾਣਕਾਰੀ ਮੁਤਾਬਿਕ ਇਹ ਮੁਅੱਤਲੀਆਂ ਜੇਲ੍ਹਾਂ ਵਿਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦਾ ਇਹ ਪਹਿਲਾ ਕਦਮ ਹੈ । ਇਸ ਸਬੰਧੀ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਸੂਚਨਾਵਾਂ ਸਾਹਮਣੇ ਆਈਆਂ ਸਨ। ਜਿਸ ਕਾਰਨ ਸਰਕਾਰ ਨੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ ਅਤੇ ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 25 ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ, ਲਾਪਰਵਾਹੀ ਅਤੇ ਜੇਲ੍ਹ ਅੰਦਰ ਡਰੱਗ ਨੈਟਵਰਕ ਨੂੰ ਉਤਸ਼ਾਹਿਤ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।