ਪੰਜਾਬ – (ਮਨਦੀਪ ਕੌਰ )- ਪੰਜਾਬ ਵਿੱਚ ਚਾਈਨਾ ਡੋਰ ਨਾਲ ਹੋਣ ਵਾਲੇ ਹਾਦਸਿਆਂ ਲਈ ਜਿੰਮੇਵਾਰ ਲੋਕਾਂ ਉੱਤੇ 10 ਹਜ ਤੋਂ 15 ਲੱਖ ਰੁਪਏ ਤਕ ਦਾ ਜੁਰਮਾਨਾ ਠੋਕਿਆ ਜਾਵੇਗਾ। ਚਾਈਨਾ ਡੋਰ ਦੇ ਨਾਲ ਸੰਬੰਧਿਤ ਸੂਚਨਾ ਦੇਣ ਵਾਲੇ ਨੂੰ 25 ਹਜਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਸਾਰੀ ਜਾਣਕਾਰੀ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਹੈ। ਪੰਜਾਬ ਸਰਕਾਰ ਦੇ ਵੱਲੋਂ ਚੁੱਕੇ ਗਏ ਇਹਨਾਂ ਕਦਮਾਂ ਉੱਪਰ ਆਪਣੀ ਸੰਤੁਸ਼ਟੀ ਜਤਾਉਂਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ਨੇ ਜਨਹਿਤ ਪਟੀਸ਼ਨ ਦਾ ਨਬੇੜਾ ਕਰ ਦਿੱਤਾ ਹੈ ।
ਪੰਜਾਬ ਹਰਿਆਣਾ ਹਾਈਕੋਰਟ ਇੱਕ ਖਬਰ ਦੇ ਆਧਾਰ ਉੱਤੇ ਘਾਤਕ ਚਾਈਨਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਦੂਜੀ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ। ਇਹ ਦਾਅਵਾ ਕੀਤਾ ਗਿਆ ਸੀ ਕਿ ਇਕ ਛੇ ਸਾਲ ਦੇ ਬੱਚੇ ਦੀ ਚਾਈਨਾ ਡੋਰ ਦੇ ਕਾਰਨ ਜਾਣ ਚਲੀ ਗਈ। ਮਿਲੀ ਪਟੀਸ਼ਨ ਦਾ ਨਬੇੜਾ ਅਧਿਕਾਰੀਆਂ ਨੇ ਪਟੀਸ਼ਨਰ ਦੀ ਸ਼ਿਕਾਇਤ ‘ਤੇ ਗੌਰ ਕਰਨ ਤੇ ਸਪੱਸ਼ਟ ਆਦੇਸ਼ ਦੇਣ ਦੇ ਨਿਰਦੇਸ਼ ਦੇ ਨਾਲ ਕੀਤਾ ਗਿਆ ਸੀ।
ਜਨਵਰੀ ਵਿੱਚ ਜਨਹਿੱਤ ਪਟੀਸ਼ਨ ਦਾ ਨਿਬੇੜਾ ਕਰਨ ਤੋਂ ਬਾਅਦ ਡਾਈਨਾ ਡੋਰ ਦੀ ਮਨਮਾਨੀ ਵਰਤੋਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦੁਬਾਰਾ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਹੁਕਮ ਦੀ ਪਾਲਣਾ ਵਿੱਚ ਇੱਕ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਨੋਟਿਸ ਅਨੁਸਾਰ ਡਾਈਨਾ ਡੋਰ ਨਾਲ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਸੱਟ ਲੱਗਣ ਉਪਰ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਜਿਸ ਨੂੰ 15,00,000 ਰੁਪਏ ਤੱਕ ਵਧਾਇਆ ਜਾ ਸਕਦਾ ਹੈ।
ਇਸ ਤੋਂ ਇਲਾਵਾ ਡਾਈਨਾ ਡੋਰ ਬਾਰੇ ਸੂਚਨਾ ਦੇਣ ਵਾਲੇ ਲਈ 25,000 ਰੁਪਏ ਦੇ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ। ਅਦਾਲਤ ਨੇ ਇਸ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਸਲਾਹ ਦਿੱਤੀ ਕਿ ਉਹ ਅਧਿਕਾਰੀਆਂ ਨਾਲ ਸੰਪਰਕ ਕਰੇ ਤੇ ਅਦਾਲਤ ਦੇ ਦਰਵਾਜ਼ੇ ਵਾਰ-ਵਾਰ ਖੜਕਾਉਣ ਦੀ ਬਜਾਏ ਡਾਈਨਾ ਡੋਰ ਕਾਰਨ ਹੋਈ ਮੌਤ ਦੀ ਕਥਿਤ ਘਟਨਾ ਬਾਰੇ ਜਾਣਕਾਰੀ ਦੇਵੇ। ਬੈਂਚ ਨੇ ਕਿਹਾ ਕਿ ਜੇਕਰ ਪਟੀਸ਼ਨਕਰਤਾ ਅਜੇ ਵੀ ਅਧਿਕਾਰੀਆਂ ਦੀ ਅਣਗਹਿਲੀ ਤੋਂ ਦੁਖੀ ਹੈ, ਤਾਂ ਉਹ ਸਬੰਧਤ ਅਧਿਕਾਰ ਖੇਤਰ ਦੇ ਮੈਜਿਸਟ੍ਰੇਟ ਨਾਲ ਸੰਪਰਕ ਕਰ ਸਕਦਾ ਹੈ।