ਗੁਰਦਾਸਪੁਰ -(ਮਨਦੀਪ ਕੌਰ)- ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਇਤਿਹਾਸਿਕ ਕਦਮ ਪੁੱਟਿਆ ਜਾ ਰਿਹਾ ਹੈ। ਆਪ ਪਾਰਟੀ ਵੱਲੋਂ” ਮੁੱਖ ਮੰਤਰੀ ਸਿਹਤ ਯੋਜਨਾ “ਲਾਗੂ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਇਲਾਜ ਮੁਫਤ ਮਿਲੇਗਾ। ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਭਰ ਵਿਚ ਪਹਿਲਾ ਸੂਬਾ ਬਣ ਗਿਆ ਹੈ। ਇਥੇ ਹਰ ਪਰਿਵਾਰ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਕਰਾਉਣ ਦਾ ਹੱਕਦਾਰ ਹੋਵੇਗਾ।
“ਮੁੱਖ ਮੰਤਰੀ ਸਿਹਤ ਯੋਜਨਾ”ਦਾ ਐਲਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੁਣ ਪੰਜਾਬ ਦਾ ਕੋਈ ਵੀ ਨਾਗਰਿਕ ਪੈਸੇ ਦੀ ਤੰਗੀ ਕਾਰਨ ਇਲਾਜ ਤੋਂ ਪਿੱਛੇ ਨਹੀਂ ਰਹੇਗਾ।
ਇਸ ਸਕੀਮ ਦੇ ਤਹਿਤ ਉਹਨਾਂ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਨਾਗਰਿਕ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੰਧ ਪ੍ਰਾਈਵੇਟ ਹਸਪਤਾਲ ਦੇ ਵਿੱਚ ਕਰਵਾ ਸਕਦਾ ਹੈ।

