ਅੰਮ੍ਰਿਤਸਰ-(ਮਨਦੀਪ ਕੌਰ)- ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਅੰਮ੍ਰਿਤਸਰ ਤੋਂ ਸਾਮ੍ਹਣੇ ਆ ਰਹੀ ਹੈ । ਜਿੱਥੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਕਿਸੀ ਨੇ ਕੂੜੇ ਵਿੱਚ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਹੋਏ ਸਨ । ਜਿਸ ਨੂੰ ਪਹਿਚਾਨ ਕੇ ਗੱਡੀ ਦੇ ਡਰਾਈਵਰ ਨੇ ਬਲੋਕ ਸਥਿਤ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਸਾਹਿਬ ਵਿੱਚ ਜਮਾ ਕਰਵਾ ਦਿੱਤੇ। ਜਦੋਂ ਇਸ ਦੇ ਵਿੱਚ ਗੁਰਦੁਆਰਾ ਪ੍ਰਬੰਧਕਾਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਨੇ ਇਹ ਗੱਲ ਕਹਿ ਕੇ ਆਪਣਾ ਪੱਲਾ ਝਾੜ ਦਿੱਤਾ ਕਿ ਸਾਡੇ ਨਿਗ੍ਹਾ ਦੇ ਵਿੱਚ ਅਜਿਹਾ ਕੋਈ ਵੀ ਮਾਮਲਾ ਨਹੀਂ ਆਇਆ ਹੈ। ਅਤੇ ਸੀਸੀਟੀਵੀ ਕੈਮਰੇ ਵੀ ਕੰਮ ਨਹੀਂ ਕਰ ਰਹੇ।
ਇਸ ਮਾਮਲੇ ਨੇ ਸਿੱਖ ਜਥੇਬੰਦੀਆਂ ਤੇ ਕਮੇਟੀਆਂ ਨੇ ਰੋਸ਼ ਜਤਾਇਆ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਦੋਸ਼ੀਆਂ ਨੂੰ ਪਹਿਚਾਣ ਕੇ ਉਹਨਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਅਗਰ ਪ੍ਰਸ਼ਾਸਨ ਇਸ ਵਾਰ ਇਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਨਹੀਂ ਦਿੰਦਾ ਤਾਂ ਇਹ ਰੋਸ਼ ਵੱਡੇ ਪੱਧਰ ਉੱਤੇ ਕੀਤਾ ਜਾਏਗਾ।
ਸਿੱਖ ਜਥੇਬੰਦੀਆਂ ਦਾ ਦਾਅਵਾ ਹੈ ਕਿ ਕਿਸੀ ਨੇ ਜਾਨ ਬੁਝ ਕੇ ਗੁਟਕਾ ਸਾਹਿਬ ਦੇ ਅੰਗ ਫਾੜ ਕੇ ਕੂੜੇ ਦੇ ਵਿੱਚ ਸੁੱਟੇ ਹਨ। ਅਤੇ ਜਦੋਂ ਇਸ ਦੀ ਪੂਰੀ ਜਾਣਕਾਰੀ ਗੱਡੀ ਦੇ ਡਰਾਈਵਰ ਨੂੰ ਹੋਈ ਤਾਂ ਉਸਨੇ ਬੜੀ ਹੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਉਹਨਾਂ ਅੰਗਾਂ ਨੂੰ ਚੱਕ ਕੇ ਗੁਰਦੁਆਰਾ ਸਾਹਿਬ ਦੇ ਵਿੱਚ ਜਮਾ ਕਰਵਾ ਦਿੱਤੇ । ਪਰ ਜਿਸ ਨੇ ਇਹ ਅੰਗ ਫਾੜੇ ਹਨ ਉਸ ਆਰੋਪੀ ਦਾ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ।

