ਚੰਡੀਗੜ -(ਮਨਦੀਪ ਕੌਰ )- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਦੇ ਵਿੱਚ ਬੇਅਦਬੀਆਂ ਖਿਲਾਫ ਬਿਲ ਪੇਸ਼ ਕੀਤਾ ਜਿਸ ਤੋਂ ਬਾਅਦ ਵਿਰੋਧੀ ਧੀਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਉੱਤੇ ਚਰਚਾ ਲਈ ਸਮਾਂ ਮੰਗਿਆ ਸੀ। ਪਰ ਸਪੀਕਰ ਕੁਲਤਾਰ ਸਿੰਘ ਰੰਧਾਵਾ ਨੇ ਇਹ ਸੈਸ਼ਨ ਕੱਲ ਤੱਕ ਲਈ ਮੁਲਤਵੀ ਕਰ ਦਿੱਤਾ।
ਇਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਬਾਹਰ ਆ ਕੇ ਮਾਨ ਸਰਕਾਰ ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕੇ ਸਰਕਾਰ ਨੇ ਸਪੈਸ਼ਲ ਸੈਸ਼ਨ ਤਾਂ ਬੁਲਾ ਲਿਆ ਪਰ ਇਸ ਦੀ ਕੋਈ ਤਿਆਰੀ ਨਹੀਂ ਕੀਤੀ ਹੋਈ ਸੀ। ਉਹਨਾਂ ਕਿਹਾ ਕਿ ਸਾਰੇ ਪੰਜਾਬੀ ਅਤੇ ਦੇਸ਼ ਪ੍ਰਦੇਸ਼ ਵਿੱਚ ਵੱਸਦੇ ਪੰਜਾਬੀ ਇਸ ਬਿੱਲ ਨੂੰ ਲੈ ਕੇ ਬਹੁਤ ਚਿੰਤਿਤ ਹਨ। ਉਹ ਇਸ ਪਾਰਟੀ ਤੋਂ ਉਮੀਦ ਰੱਖਦੇ ਹਨ ਕਿ ਉਹ ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਸਜ਼ਾ ਮਿਲੂਗੀ । ਕਿਉਂਕਿ ਇਹਨਾਂ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਜਦੋਂ ਅਸੀਂ ਸਾਡੀ ਸਰਕਾਰ ਆਵੇਗੀ ਤਾਂ 24 ਘੰਟਿਆਂ ਦੇ ਅੰਦਰ ਬੇਅਦਬੀਆਂ ਨੂੰ ਜਸਟਿਸ ਦਵਾਵਾਗੀ ।ਪਰ ਸਾਢੇ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਹਾਲੇ ਤੱਕ ਸਰਕਾਰ ਤੋਂ ਖਰੜਾ ਤਿਆਰ ਨਹੀਂ ਹੋਇਆ।