ਭਾਰਤ ਦੇ ਉੱਤਰ-ਪੂਰਬੀ ਸੂਬੇ ਮੇਘਾਲਿਆ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੂਰਬੀ ਗਾਰੋ ਹਿਲਜ਼ ਜ਼ਿਲ੍ਹੇ ਦੇ ਇਕ ਪਿੰਡ ‘ਚ ਦਿਨ-ਦਿਹਾੜੇ ਇਕ ਸਕੂਲੀ ਵਿਦਿਆਰਥਣ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਾਰਦਾਤ ਵਿਲੀਅਮਨਗਰ ਦੇ ਨੇੜੇ ਸਾਮਗੋਂਗ ਪਿੰਡ ‘ਚ ਵਾਪਰੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਨੇ ਦਿਨ-ਦਿਹਾੜੇ ਵਿਦਿਆਰਥਣ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਇਹ ਵਾਰਦਾਤ ਕਿਉਂ ਵਾਪਰੀ, ਇਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਵਿਲੀਅਮਨਗਰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤੇ ਮੁਲਜ਼ਮ ਦੀ ਜਾਣਕਾਰੀ ਦੇਣ ਵਾਲੇ ਨੂੰ ਨਕਦ ਇਨਾਮ ਦਾ ਵੀ ਐਲਾਨ ਕੀਤਾ ਗਿਆ ਹੈ।