ਚੰਡੀਗੜ -(ਮਨਦੀਪ ਕੌਰ )- ਆਪ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿੱਚ ਬੇਅਦਬੀ ਬਿਲ ਪਾਸ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਬੇਅਦਬੀ ਬਿੱਲ ਨੂੰ ਲੈ ਕੇ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ। ਕਮੇਟੀ ਦੇ ਵਿੱਚ 15 ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਵਿਧਾਇਕ ਇੰਦਰਬੀਰ ਸਿੰਘ ਨੂੰ ਇਸ ਕਮੇਟੀ ਦੀ ਕਮਾਨ ਸੌਂਪੀ ਗਈ ਹੈ।

ਇਸ ਕਮੇਟੀ ਦੇ ਵਿੱਚ ਡਾਕਟਰ ਇੰਦਰਬੀਰ ਸਿੰਘ ਨਿੱਝਰ ,ਡਾ. ਅਜੇ ਗੁਪਤਾ, ਡਾ. ਅਮਨਦੀਪ ਕੌਰ ਅਰੋੜਾ, ਇੰਦਰਜੀਤ ਕੌਰ ਮਾਨ, ਜਗਦੀਪ ਕੰਬੋਜ, ਜੰਗੀ ਲਾਲ ਮਹਾਜਨ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਨੀਨਾ ਮਿੱਤਲ, ਪ੍ਰੋ. ਬਲਜਿੰਦਰ ਕੌਰ, ਪ੍ਰਿੰ. ਬੁੱਧ ਰਾਮ, ਬ੍ਰਹਮ ਸ਼ੰਕਰ ਜਿੰਪਾ, ਬਲਵਿੰਦਰ ਸਿੰਘ ਧਾਲੀਵਾਲ, ਮਦਨ ਲਾਲ ਬੱਗਾ, ਮਨਪ੍ਰੀਤ ਸਿੰਘ ਇਆਲੀ ਅਤੇ ਮੁਹੰਮਦ ਜ਼ਮੀਲ ਉਰ ਰਹਿਮਾਨ ਨੂੰ ਸ਼ਾਮਲ ਕੀਤਾ ਗਿਆ ਹੈ।ਕਮੇਟੀ ਵੱਲੋਂ ਛੇ ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਦਿੱਤੀ ਜਾਵੇਗੀ।

