ਪੰਜਾਬ -(ਮਨਦੀਪ ਕੌਰ )– ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਲਈ ਕੁਛ ਵੱਡੇ ਐਲਾਨ ਕੀਤੇ ਹਨ। ਪੰਜਾਬ ਸਰਕਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ਉੱਤੇ ਰੱਖਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਤਹਿਤ ਪੰਜਾਬ ਦੇ 25 ਸਕੂਲਾਂ ਦਾ ਨਾਮ ਬਦਲਣ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹਨਾਂ ਸਕੂਲਾਂ ਦਾ ਨਾਮ ਆਜ਼ਾਦੀ ਸੈਲਾਨੀਆ ਅਤੇ ਸ਼ਹੀਦਾਂ ਦੇ ਨਾਮ ਉੱਤੇ ਰੱਖਿਆ ਜਾਵੇਗਾ। ਇਸ ਦੇਸ਼ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕੈਬਨਟ ਮੰਤਰੀ ਡਾਕਟਰ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਿੱਖਿਆ ਬੋਰਡ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਾਮ ਪੰਜਾਬ ਦੇ ਸ਼ਹੀਦਾਂ ਦੇ ਨਾਮ ਉੱਪਰ ਰੱਖਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ 2023 ਦੇ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਪਿੰਡ , ਸਰਕਾਰੀ ਹਾਈ ਸਕੂਲ ਖਟਕਰ ਕਲਾ ਦੇ ਸਕੂਲ ਦਾ ਨਾਮ ਵੀ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਣ ਦਾ ਫੈਸਲਾ ਕੀਤਾ ਹੈ ।
ਹਰਜੋਤ ਬੈਂਸ ਨੇ ਕਿਹਾ ਕਿ ਕੱਲ੍ਹ ਅਸੀਂ 25 ਹੋਰ ਸਕੂਲਾਂ ਦਾ ਨਾਮ ਵੱਖ-ਵੱਖ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖ ਰਹੇ ਹਾਂ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਦੌੜਾਕ ਫੌਜਾ ਸਿੰਘ ਸਾਨੂੰ ਹਮੇਸ਼ਾ ਲਈ ਛੱਡ ਕੇ ਚਲੇ ਗਏ ਹਨ ਅਤੇ ਉਨ੍ਹਾਂ ਦੇ ਪਿੰਡ ਬਿਆਸ ਦੇ ਸਕੂਲ ਦਾ ਨਾਮ ਵੀ ਉਨ੍ਹਾਂ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਪ੍ਰੇਰਨਾ ਮਿਲੇਗੀ।
ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜਿਹਨਾਂ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ ਉੱਪਰ ਰੱਖੇ ਜਾਣਗੇ ਉਨਾਂ ਸਕੂਲਾਂ ਦੇ ਵਿੱਚ ਫੋਟੋਆਂ ਸਕੂਲਾ ਦੇ ਵਿੱਚ ਲਗਾਈਆਂ ਜਾਣਗੀਆਂ ਅਤੇ ਉਨਾਂ ਦੇ ਇਤਿਹਾਸ ਵੀ ਬੱਚਿਆਂ ਨੂੰ ਦੱਸੇ ਜਾਣਗੇ। ਤਾਂ ਕਿ ਆਉਣ ਵਾਲੀ ਪੀੜੀ ਸਾਡੇ ਸ਼ਹੀਦਾਂ ਬਾਰੇ ਜਾਣ ਸਕੇ ਅਤੇ ਓਹਨਾ ਦੇ ਇਤਿਹਾਸ ਤੋਂ ਜਾਣੂ ਹੋ ਸਕੇ।

