ਬਠਿੰਡਾ -(ਮਨਦੀਪ ਕੌਰ )- ਪੰਜਾਬ ਦੇ ਬਠਿੰਡਾ ਦੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਦੇ ਵਿੱਚ ਇੱਕ ਕੁੜੀ ਦੇ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਉੱਤੇ ਭੂਚੋ ਟੋਲ ਪਲਾਜ਼ਾ ਦੇ ਕੋਲ ਇੱਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੇ ਵਿੱਚ ਇੱਕ ਕੁੜੀ ਦੇ ਸਮੇਤ ਚਾਰ ਮੁੰਡਿਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮ੍ਰਿਤਕ ਮੰਡੀ ਕਲਾ ਪਿੰਡ ਦੇ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਦੇ ਵਿੱਚ ਲੈ ਕੇ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਐਕਸੀਡੈਂਟ ਤੋਂ ਬਾਅਦ ਕਾਰ ਦੇ ਪਰਖੱਚੇ ਤੱਕ ਉੱਡ ਗਏ। ਹਾਦਸੇ ਤੋਂ ਬਾਅਦ ਸੜਕ ਉੱਤੇ ਲੰਬਾ ਜਾਮ ਲੱਗ ਗਿਆ। ਜਿਸ ਨੂੰ ਪੁਲਿਸ ਨੇ ਬਾਅਦ ਵਿੱਚ ਖੁਲਵਾਇਆ।

