ਪੰਜਾਬ -(ਮਨਦੀਪ ਕੌਰ )- ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਹੜਤਾਲ ਦਾ ਐਲਾਨ ਹੋ ਗਿਆ ਹੈ। ਦੱਸ ਦਈਏ ਕਿ ਪੀਆਰਟੀਸੀ, ਪਨ ਬਸ, ਅਤੇ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ 28 ਜੁਲਾਈ ਨੂੰ ਇੱਕ ਵਾਰ ਫਿਰ ਪੂਰੇ ਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਨੂੰ ਰੋਕ ਸਕਦੀ ਹੈ।
ਜਾਣਕਾਰੀ ਮੁਤਾਬਿਕ ਅਗਰ ਪੰਜਾਬ ਸਰਕਾਰ 27 ਜੁਲਾਈ ਤੱਕ ਯੂਨੀਅਨ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਵਿਚਾਰਦੀ ਤਾਂ ਯੂਨੀਅਨ ਵੱਲੋਂ ਪਹਿਲਾਂ ਹੀ ਐਲਾਨੀ ਗਈ ਹੜਤਾਲ 28 ਜੁਲਾਈ ਤੋਂ ਸ਼ੁਰੂ ਹੋ ਜਾਵੇਗੀ।
ਦੱਸ ਦਈਏ 9 ਜੁਲਾਈ ਨੂੰ ਯੂਨੀਅਨ ਵੱਲੋਂ ਪੂਰੇ ਪੰਜਾਬ ਦੇ ਵਿੱਚ ਇੱਕ ਦਿਨ ਦੀ ਹੜਤਾਲ ਐਲਾਨੀ ਗਈ ਸੀ ਦੇ ਕਾਰਨ ਪੂਰੇ ਪੰਜਾਬ ਦੇ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਤੋਂ ਬਾਅਦ ਬਿਨਾਂ ਕਿਸੇ ਦੇਰੀ ਤੋਂ ਪੰਜਾਬ ਸਰਕਾਰ ਨੇ ਜੂਨੀਅਨ ਦੇ ਨਾਲ ਗੱਲਬਾਤ ਕਰਕੇ ਹੜਤਾਲ ਖਤਮ ਕਰਵਾ ਦਿੱਤੀ ਸੀ । ਅਤੇ ਉਹਨਾਂ ਦੇ ਨਾਲ ਗੱਲਬਾਤ ਸ਼ੁਰੂ ਕਰ ਦਿੱਤੀ। ਯੂਨੀਅਨ ਦਾ ਕਹਿਣਾ ਹੈ ਕਿ 9 ਜੁਲਾਈ 2025 ਨੂੰ ਪੰਜਾਬ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਉਨਾਂ ਦੀਆਂ ਮੰਗਾਂ ਸਬੰਧੀ ਉਹਨਾਂ ਨੂੰ ਭਰੋਸਾ ਦਿੱਤਾ ਸੀ। ਪਰ ਅੱਜ 11 ਦਿਨ ਬੀਤ ਜਾਣ ਦੇ ਬਾਅਦ ਵੀ ਉਹਨਾਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਹਾਲਾਂਕਿ ਜੂਨੀਅਰ ਨੂੰ ਆਗੂਆਂ ਨੂੰ ਇਹ ਭਰੋਸਾ ਹੈ ਕਿ ਪੰਜਾਬ ਸਰਕਾਰ ਉਹਨਾਂ ਨੂੰ 27 ਤਰੀਕ ਤੱਕ ਗੱਲਬਾਤ ਲਈ ਬੁਲਾ ਸਕਦੀ ਹੈ। ਜੇਕਰ ਪੰਜਾਬ ਸਰਕਾਰ 27 ਤਰੀਕ ਤੱਕ ਉਹਨਾਂ ਨੂੰ ਨਹੀਂ ਬੁਲਾਉਂਦੀ ਤਾਂ ਯੂਨੀਅਨ ਦੇ ਕੋਲ ਪੰਜਾਬ ਭਰ ਦੇ ਵਿੱਚ ਬੱਸਾਂ ਰੋਕਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਰਹਿ ਜਾਵੇਗਾ ।ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਇਸ ਵਾਰ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ, ਪਰ ਪੰਜਾਬ ਸਰਕਾਰ ਦੇ ਰਵੱਈਏ ਤੋਂ ਇਹ ਸਪੱਸ਼ਟ ਹੈ ਕਿ ਉਹ ਯੂਨੀਅਨ ਆਗੂਆਂ ਵੱਲੋਂ ਰੱਖੀ ਗਈ ਕਿਸੇ ਵੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਨਹੀਂ ਹੈ।