ਅੰਮ੍ਰਿਤਸਰ -(ਮਨਦੀਪ ਕੌਰ )- ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਬਹੁਤ ਹੀ ਵੱਡੇ ਹੈਰੋਇਨ ਤਸਕਰ ਗਿਰੋਹ ਦਾ ਪਰਦਾ ਫਾਸ਼ ਕੀਤਾ ਹੈ। ਜੋ ਪਾਕਿਸਤਾਨ ਦੇ ਤਸਕਰਾ ਦੇ ਨਾਲ ਸਿੱਧਾ ਸਬੰਧ ਰੱਖਦਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਰਾਹੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀ ਸਰਬਜੀਤ ਉਰਫ਼ ਜੋਬਨ, ਜੋ ਕਿ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਕੰਮ ਕਰਦਾ ਹੈ, ਸਰਹੱਦ ਪਾਰੋਂ ਬਦਨਾਮ ਤਸਕਰ ਰਾਣਾ ਨਾਲ ਸਿੱਧਾ ਸੰਪਰਕ ਵਿੱਚ ਹੈ। ਉਸਨੂੰ ਇੱਕ ਨਾਬਾਲਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਮੁਲਜ਼ਮ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਦੋ ਹੋਰ ਤਸਕਰ ਧਰਮ ਸਿੰਘ ਅਤੇ ਕੁਲਬੀਰ ਸਿੰਘ ਨੂੰ ਅਜਨਾਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਤੋਂ 5 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਕੁੱਲ ਬਰਾਮਦਗੀ ‘ਚ 6.106 ਕਿਲੋ ਹੈਰੋਇਨ ਤੇ 2 ਮੋਟਰਸਾਈਕਲ ਫੜੇ ਗਏ ਹਨ। ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਏਅਰਪੋਰਟ ਅਤੇ ਥਾਣਾ ਛੇਹਰਟਾ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ ਹਨ।