ਜਲੰਧਰ -(ਮਨਦੀਪ ਕੌਰ )- ਨਸ਼ੇ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ੇ ਵਿਰੁੱਧ ਦੇ ਤਹਿਤ ਪੁਲਿਸ ਨੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਦੋ ਦਿਨ ਦਾ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਜਿਸ ਦੇ ਉਪਰੰਤ ਨੌ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹਨਾਂ ਆਰੋਪੀਆਂ ਦੇ ਖਿਲਾਫ ਅਲਗ ਅਲਗ ਥਾਣਿਆਂ ਦੇ ਵਿੱਚ 7 ਪਰਚੇ ਐਨਡੀਪੀਐਸ ਦੇ ਦਰਜ ਹਨ।
ਪੁਲਿਸ ਨੇ ਦੱਸਿਆ ਕਿ ਆਰੋਪੀਆਂ ਦੇ ਕਬਜ਼ੇ ਦੇ ਵਿੱਚੋਂ 517 ਗ੍ਰਾਮ ਹੀਰੋਇਨ, 140 ਨਸ਼ੀਲੀ ਗੋਲੀਆਂ ਅਤੇ ਇੱਕ ਵਰਨਾ ਕਾਰ ਬਰਾਮਦ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨਾਂ ਨੇ ਨਸ਼ੇ ਦੀ ਚੈਨ ਨੂੰ ਤੋੜਨ ਦੇ ਲਈ ਅਲੱਗ ਅਲੱਗ ਥਾਵਾਂ ਤੇ ਛਾਪੇਮਾਰੀ ਕੀਤੀ ਸੀ। ਪੁਲਿਸ ਨੇ ਦੱਸਿਆ ਸੀ ਛਾਪੇਮਾਰੀ ਦੇ ਦੌਰਾਨ ਉਹਨਾਂ ਨੂੰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਹਨਾਂ ਉੱਤੇ ਸੱਤ ਮੁਕਦਮੇ ਦਰਜ ਕੀਤੇ ਗਏ ਹਨ। ਅਤੇ ਛਾਪੇਮਾਰੀ ਦੇ ਦੌਰਾਨ ਕੁਛ ਨਸ਼ੇ ਦੇ ਆਦੀ ਨੌਜਵਾਨ ਵੀ ਮਿਲੇ ਜਿਨਾਂ ਨੂੰ ਡੀ-ਅਡਿਕਸ਼ਨ ਸੈਂਟਰ ਦੇ ਵਿੱਚ ਭਰਤੀ ਕਰਵਾਇਆ ਗਿਆ