ਫਿਰੋਜ਼ਪੁਰ -(ਮਨਦੀਪ ਕੌਰ)- ਪਹਾੜੀ ਇਲਾਕਿਆਂ ਦੇ ਵਿੱਚ ਲਗਾਤਾਰ ਬਰਸਾਤ ਹੋਣ ਦੇ ਕਾਰਨ ਸਤਲੁਜ ਦਰਿਆ ਦੇ ਵਿੱਚ ਪਾਣੀ ਦਾ ਸਤਰ ਵਧ ਗਿਆ ਹੈ। ਜਿਸ ਦਾ ਅਸਰ ਫਾਜ਼ਿਲਕਾ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਪਾਣੀ ਦੇ ਭਾਰੀ ਬਹਾਵ ਨੇ ਕਈ ਪਿੰਡਾਂ ਅਤੇ ਫਸਲਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ।
ਇਹਨਾਂ ਪਿੰਡਾਂ ਦੇ ਹਾਲਾਤ ਇੰਨੇ ਕਿ ਜ਼ਿਆਦਾ ਵਿਗੜ ਚੁੱਕੇ ਹਨ ਕਿ ਲੋਕਾਂ ਨੇ ਆਪਣੇ ਘਰਾਂ ਦਾ ਸਮਾਨ ਤੱਕ ਬੰਨਣਾ ਸ਼ੁਰੂ ਕਰ ਦਿੱਤਾ ਹੈ। ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਪਾਣੀ ਕਿਸੇ ਵੀ ਸਮੇਂ ਉਹਨਾਂ ਦੇ ਘਰ ਦੇ ਅੰਦਰ ਤੱਕ ਆ ਸਕਦਾ ਹੈ ਅਤੇ ਉਹਨਾਂ ਨੂੰ ਆਪਣਾ ਘਰ ਬਾਰ ਛੱਡਣਾ ਪੈ ਸਕਦਾ ਹੈ।
ਉਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਨੂੰ ਉਹਨਾਂ ਦੇ ਹਾਲਾਤ ਦੀ ਕੋਈ ਵੀ ਸ਼ੁੱਧ ਨਹੀਂ ਹੈ ਅਤੇ ਇਸੇ ਕਾਰਨ ਉਹਨਾਂ ਨੂੰ ਇਸ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ 2023 ਦੇ ਵਿੱਚ ਵੀ ਉਹਨਾਂ ਨੂੰ ਇਸ ਤਰ੍ਹਾਂ ਪਾਣੀ ਦੀ ਮਾਰ ਝੱਲਣੀ ਪਈ ਸੀ। ਤੇ ਇਸ ਵਾਰ ਫਿਰ ਉਹਨਾਂ ਨੂੰ ਉਮੀਦ ਹੈ ਕਿ ਇਦਾਂ ਦੇ ਆਸਾਰ ਬਣ ਜਾਣਗੇ।
ਫਿਰੋਜ਼ਪੁਰ ਦੇ ਨਾਲ ਲੱਗਦੇ ਕਈ ਪਿੰਡਾਂ ਦਾ ਵੀ ਇਹੀ ਹਾਲ ਹੈ ਜਿੱਥੇ ਲੋਕਾਂ ਨੂੰ ਆਵਾਜਾਈ ਦੇ ਲਈ ਕਿਸ਼ਤੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਲੋਕਾਂ ਦੇ ਘਰਾਂ ਦੇ ਚਾਰੋ ਤਰਫ ਪਾਣੀ ਭਰ ਗਿਆ ਹੈ।