ਚੰਡੀਗੜ੍ਹ -(ਵੈੱਬ ਡੈਸਕ)-ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਇਹ ਐਲਾਨ ਕੀਤਾ ਹੈ। ਸੂਬੇ ਦੇ ਸਾਰੇ ਸਕੂਲ 27 ਤੋਂ 30 ਅਗਸਤ ਤੱਕ ਬੰਦ ਰਹਿਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ “ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁਝ ਦਿਨ ਭਾਰੀ ਮੀਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਈਮਰੀ, ਸਕੈਂਡਰੀ ਸੀਨੀਅਰ ਸੈਕੈਂਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।”