ਅੰਮ੍ਰਿਤਸਰ -(ਮਨਦੀਪ ਕੌਰ )- ਅੰਮ੍ਰਿਤਸਰ ਵਿੱਚ 9ਵੀਂ ਬਟਾਲੀਅਨ ਦੇ ਦਫ਼ਤਰ ਦੇ ਸਾਹਮਣੇ ਪਾਰਕਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਕਾਂਸਟੇਬਲ ਗੁਰਕੀਰਤ ਸਿੰਘ ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਗੁਰਦਾਸਪੁਰ ਜ਼ਿਲ੍ਹੇ ਦੇ ਉਮਰਾਵਾਲ ਪਿੰਡ ਦੇ ਰਹਿਣ ਵਾਲੇ ਸੀ ਅਤੇ ਸਾਲ 2018 ਵਿੱਚ ਪੁਲਿਸ ਵਿਭਾਗ ਵਿੱਚ ਭਰਤੀ ਹੋਏ ਸੀ।
ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਇਲਾਕੇ ਦਾ ਜਾਇਜ਼ਾ ਲਿਆ। ਮੌਕੇ ਤੋਂ ਇੱਕ ਮਾਹਰ ਟੀਮ ਨੂੰ ਵੀ ਬੁਲਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਪਰਿਵਾਰ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਹ ਸਾਂਝੇ ਕੀਤੇ ਜਾਣਗੇ।
ਏਸੀਪੀ ਡਾ. ਸ਼ੀਤਲ ਸਿੰਘ ਨੇ ਕਿਹਾ ਕਿ ਲਾਸ਼ ‘ਤੇ ਗੋਲੀ ਦਾ ਨਿਸ਼ਾਨ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

