ਪੰਜਾਬ -(ਮਨਦੀਪ ਕੌਰ )- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲਾਂ ਵਿੱਚ ਸਖਤ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਦੇ ਅਨੁਸਾਰ ਬਾਲ ਅਧਿਕਾਰ ਕਮਿਸ਼ਨ ਵੱਲੋਂ ਸਕੂਲਾਂ ਵਿੱਚ” ਸਕੂਲ ਬੈਗ ਨੀਤੀ 2020 “ਲਾਗੂ ਕਰਨ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਸਕੂਲਾਂ ਨੂੰ ਇੱਕ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ ਇਸ ਪੱਤਰ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਬੈਗ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਬਹੁਤ ਜਰੂਰੀ ਹੈ।
ਧਿਆਨ ਦੇਣ ਯੋਗ ਗੱਲ ਇਹ ਹੈ ਕਿ ਇਹ ਹੁਕਮ ਪਹਿਲਾਂ ਕਮਿਸ਼ਨ ਵੱਲੋਂ 8 ਮਈ ਅਤੇ 27 ਜੂਨ 2025 ਨੂੰ ਲਾਗੂ ਕੀਤੇ ਗਏ ਸਨ । ਪਰ ਇੱਕ ਰਿਪੋਰਟ ਦੇ ਅਨੁਸਾਰ ਇਹ ਹੁਕਮ ਜਮੀਨੀ ਪੱਧਰ ਤੇ ਲਾਗੂ ਨਹੀਂ ਕੀਤੇ ਗਏ ਸਨ ਫਿਰ ਕਮਿਸ਼ਨ ਨੇ ਸਕੂਲ ਸਿੱਖਿਆ ਵਿਭਾਗ ਨੂੰ 11 ਜੁਲਾਈ ਤੱਕ ਰਿਪੋਰਟ ਭੇਜਣ ਲਈ ਕਿਹਾ ਸੀ ਪਰ ਇਸ ਦਾ ਵੀ ਕੋਈ ਜਵਾਬ ਨਹੀਂ ਮਿਲਿਆ।
ਹੁਣ ਕਮਿਸ਼ਨ ਨੇ ਇੱਕ ਨਵਾਂ ਪੱਤਰ ਜਾਰੀ ਕਰਕੇ ਸਾਰੇ ਸਕੂਲਾਂ ਨੂੰ ਸਖਤ ਹੁਕਮ ਦਿੱਤੇ ਹਨ ਕਿ “ਸਕੂਲ ਬੈਗ ਨੀਤੀ 2020 “ਨੂੰ ਪੰਜਾਬ ਦੇ ਸਾਰੇ ਸਕੂਲਾਂ ਦੇ ਵਿੱਚ ਲਾਗੂ ਕੀਤਾ ਜਾਵੇ। ਜੇਕਰ ਕੋਈ ਵੀ ਸਕੂਲ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਤੇ ਜਲਦੀ ਹੀ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਕਮਿਸ਼ਨ ਨੇ 26 ਸਤੰਬਰ ਤੱਕ ਆਪਣੀ ਰਿਪੋਰਟ ਭੇਜਣ ਲਈ ਕਿਹਾ ਹੈ।
ਜ਼ਿਕਰ ਯੋਗ ਹੈ ਕਿ ਬਾਲ ਅਧਿਕਾਰ ਕਮਿਸ਼ਨ ਨੇ ਇਹ ਫੈਸਲਾ ਬੱਚਿਆਂ ਦੇ ਭਾਰੀ ਬੈਗਾਂ ਦਾ ਭਾਰ ਘਟਾਉਣ ਅਤੇ ਉਹਨਾਂ ਦੀ ਸਿਹਤ ਉੱਤੇ ਪਿਆ ਪੜ੍ਹਾਈ ਦੇ ਬੋਝ ਨੂੰ ਘੱਟ ਕਰਨ ਲਈ ਲਿਆ ਗਿਆ ਹੈ ਸਕੂਲ ਬੈਗ ਨੀਤੀ ਰਾਸ਼ਟਰੀ ਸਿੱਖਿਆ ਨੀਤੀ ਦੇ ਤਹਿਤ ਵਿਦਿਆਰਥੀ ਦੇ ਸਕੂਲ ਬੈਗ ਦਾ ਭਾਰ ਉਹਨਾਂ ਦੇ ਸਰੀਰ ਦੇ ਭਾਰ ਤੋਂ 10% ਤੋਂ ਵੱਧ ਨਹੀਂ ਹੋਣਾ ਚਾਹੀਦਾ ਇਸ ਨੀਤੀ ਵਿੱਚ ਵੱਖ-ਵੱਖ ਕਲਾਸਾਂ ਲਈ ਹੋਮਵਰਕ ਦੇ ਘੰਟੇ ਵੀ ਨਿਧਾਰਿਤ ਕੀਤੇ ਗਏ ਹਨ।