ਅੰਮ੍ਰਿਤਸਰ -(ਮਨਦੀਪ ਕੌਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਹੜ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜਾਂ ਨਾਲ ਪ੍ਰਭਾਵਿਤ ਪਿੰਡਾਂ ਅਤੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਦੇ ਲਈ 50- 50 ਹਜਾਰ ਰੁਪਏ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ ਹੈ ।
ਇਸ ਤੋਂ ਇਲਾਵਾ ਉਹਨਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਰਸਤਾ ਦੀਆਂ ਹੋਰ ਸੇਵਾਵਾਂ ਦੇ ਨਾਲ ਨਾਲ ਹੜ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ 8 ਲੱਖ ਲੀਟਰ ਡੀਜ਼ਲ ਮੁਹਈਆ ਕਰਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੀਜ਼ਲ ਨੂੰ ਵੈਟ ਮੁਕਤ ਕੀਤਾ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਵੱਧ ਤੋਂ ਵੱਧ ਕਿਸਾਨਾਂ ਨੂੰ ਫਸਲਾਂ ਵਾਸਤੇ ਡੀਜ਼ਲ ਮੁਹਈਆ ਕਰਵਾ ਸਕੇ ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ ਪੀੜਤ ਇਲਾਕਿਆਂ ਵਿੱਚ ਰਾਹਤ ਸੇਵਾਵਾਂ ਜਾਰੀ ਰਹਿਣਗੀਆਂ।

