ਜਲੰਧਰ -(ਮਨਦੀਪ ਕੌਰ )- ਜਲੰਧਰ ਪੁਲਿਸ ਨੇ ਗੈਰ ਕਾਨੂਨੀ ਹਥਿਆਰ ਅਤੇ ਨਸ਼ਾ ਤਸਕਰੀ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅਲਗ ਅਲਗ ਮਾਮਲਿਆਂ ਦੇ ਵਿੱਚ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ । ਪੁਲਿਸ ਨੂੰ ਆਰੋਪੀਆਂ ਕੋਲੋਂ 2 ਗੈਰ-ਕਾਨੂੰਨੀ ਹਥਿਆਰ ਅਤੇ 250 ਗ੍ਰਾਮ ਅਫੀਮ ਬਰਾਮਦ ਹੋਈ ਹੈ । ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਨਕੋਦਰ ਸੁਖਪਾਲ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਗੁਰਪ੍ਰੀਤ ਸਿੰਘ ਨਿਵਾਸੀ ਮਹਿਤਪੁਰ ਨੂੰ 32 ਬੋਰ ਦੀ ਗੈਰ-ਕਾਨੂੰਨੀ ਹਥਿਆਰ ਦੇ ਨਾਲ ਗ੍ਰਿਫਤਾਰ ਕੀਤਾ ਹੈ।
ਥਾਣਾ ਸਦਰ ਨਕੋਦਰ ਦੀ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਰੋਹਿਤ ਨਾਮਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਅਤੇ ਉਸਦੇ ਕਬਜ਼ੇ ਦੇ ਵਿੱਚੋਂ ਇੱਕ ਗੈਰ ਕਾਨੂੰਨੀ ਹਥਿਆਰ ਅਤੇ 250 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਡੀਐਸਪੀ ਨੇ ਦੱਸਿਆ ਕਿ ਇਹਨਾਂ ਦੋਨਾਂ ਮਾਮਲਿਆਂ ਦੇ ਵਿੱਚ ਆਰੋਪੀ ਆ ਉੱਤੇ ਐਨਡੀਪੀਐਸ ਐਕਟ ਅਤੇ ਆਰਮ ਐਕਟ ਦਾ ਪਰਚਾ ਦਰਜ ਕੀਤਾ ਗਿਆ ਹੈ। ਪੁਸ਼ਤਾਸ਼ ਦੇ ਲਈ ਦੋਨਾਂ ਆਰੋਪੀਆਂ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਲੈ ਲਿਆ ਗਿਆ ਹੈ। ਪੁਲਿਸ ਨੂੰ ਉਮੀਦ ਹੈ ਕਿ ਇਹਨਾਂ ਦੋਨਾਂ ਤੋਂ ਕਿਸੇ ਵੱਡੇ ਨੈਟਵਰਕ ਦਾ ਪਰਦਾਫਾਸ਼ ਹੋ ਸਕਦਾ ਹੈ।