ਫਾਜ਼ਿਲਕਾ -(ਮਨਦੀਪ ਕੌਰ)- ਫਾਜ਼ਿਲਕਾ ਪੁਲਿਸ ਨੇ ਪਾਕਿਸਤਾਨੀ ਆਕਾਂ ਦੇ ਇਸ਼ਾਰੇ \‘ਤੇ ਪੰਜਾਬ ਵਿੱਚ ਗੈਰ ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਸੁਰਿੰਦਰ ਅਤੇ ਗੁਰਪ੍ਰੀਤ ਵਜੋਂ ਹੋਈ ਹੈ।
ਪੁਲਿਸ ਅਨੁਸਾਰ, ਇਹ ਦੋਵੇਂ ਦੋਸ਼ੀ ਪਾਕਿਸਤਾਨ \‘ਚ ਬੈਠੇ ਆਪਣੇ ਆਕਾਂ ਦੇ ਹੁਕਮਾਂ \‘ਤੇ ਪੰਜਾਬ ਦੇ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਤੱਕ ਪਿਸਤੌਲਾਂ ਅਤੇ ਕਾਰਤੂਸਾਂ ਦੀ ਸਪਲਾਈ ਕਰ ਰਹੇ ਸਨ। ਇਸ ਰਾਹੀਂ ਵਿਰੋਧੀ ਗਿਰੋਹਾਂ ਵਿੱਚ ਟਕਰਾਅ ਪੈਦਾ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਸੀ।
ਪੁਲਿਸ ਨੂੰ ਮਿਲੀ ਇੱਕ ਖੁਫੀਆ ਜਾਣਕਾਰੀ ਦੇ ਆਧਾਰ \‘ਤੇ ਕੀਤੀ ਕਾਰਵਾਈ ਦੌਰਾਨ ਦੋਸ਼ੀਆਂ ਦੇ ਕਬਜ਼ੇ \‘ਚੋਂ ਪੰਜ ਵਿਦੇਸ਼ੀ ਬਣੇ ਪਿਸਤੌਲ ਅਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਅੱਗੇ ਦੀ ਜਾਂਚ ਜਾਰੀ ਹੈ।