ਅੰਮ੍ਰਿਤਸਰ -(ਮਨਦੀਪ ਕੌਰ)- ਅੰਮ੍ਰਿਤਸਰ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਯੁੱਧ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਪੁਲਿਸ ਨੇ 9 ਕਿਲੋ ਹੈਰੋਇਨ ਦੇ ਨਾਲ 6 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ । ਇਹਨਾਂ ਦੇ ਵਿੱਚ ਇੱਕ ਸਰਕਾਰੀ ਸਕੂਲ ਦੀ ਟੀਚਰ ਵੀ ਹੈ ਜਿਸ ਨੂੰ ਨਸ਼ੀਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ।
ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰ ਭੇਜੀ ਗਈ ਸੀ। ਜਿਸ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਹੈ। ਦੱਸ ਦਈ ਹੈ ਕਿ ਇਹਨਾਂ ਆਰੋਪੀਆਂ ਦੇ ਵਿੱਚ ਦੋ ਔਰਤਾਂ ਵੀ ਸ਼ਾਮਿਲ ਹਨ ਜਿਸ ਵਿੱਚੋਂ ਇੱਕ ਸਰਕਾਰੀ ਸਕੂਲ ਦੀ ਟੀਚਰ ਹੈ।