ਡੇਰਾ ਬੱਸੀ -(ਮਨਦੀਪ ਕੌਰ )-ਡੇਰਾ ਬੱਸੀ ਗੁਰਬਖਸ਼ ਕਲੋਨੀ ਦੀ ਰਹਿਣ ਵਾਲੀ ਇੱਕ 27 ਸਾਲਾ ਵਿਆਹੁਤਾ ਔਰਤ ਦੀ ਭੇਤ ਭਰੇ ਹਾਲਾਤ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਦੀਪਿਕਾ ਵਜੋਂ ਹੋਈ ਹੈ ਜੋ ਕਿ ਸੱਤ ਮਹੀਨੇ ਦੀ ਗਰਭਵਤੀ ਸੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਿਕਾ ਦੇ ਪਤੀ ਖਿਲਾਫ ਖੁਦਕੁਸ਼ੀ ਲਈ ਉਕਸੋਣ ਦਾ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਦੀਪਿਕਾ ਦਾ ਵਿਆਹ ਅਮਿਤ ਕੁਮਾਰ ਨਾਲ ਹੋਇਆ ਸੀ ਉਸਨੇ ਦੱਸਿਆ ਕਿ ਵਿਆਹ ਤੋਂ ਬਾਅਦ ਹੀ ਉਸਦਾ ਪਤੀ ਉਸਨੂੰ ਤੰਗ ਪਰੇਸ਼ਾਨ ਕਰਦਾ ਸੀ। ਅਤੇ ਦਾਜ ਲਈ ਤੰਗ ਕਰਦਾ ਸੀ ਉਹਨਾਂ ਨੇ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ ਮ੍ਰਿਤਿਕ ਦੀਪਕਾ ਨੇ ਕਈ ਵਾਰ ਆਪਣੇ ਪੇਕੇ ਪਰਿਵਾਰ ਨੂੰ ਇਸ ਬਾਰੇ ਦੱਸਿਆ ਸੀ ਜਿਸ ਤੋਂ ਬਾਅਦ ਉਨਾਂ ਨੇ ਕਈ ਵਾਰ ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਹਾਲਾਤ ਨਹੀਂ ਸੁਧਰੇ
ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਔਰਤ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ ਮੌਕੇ ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਅਤੇ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ ਹੈ।