ਅੰਮ੍ਰਿਤਸਰ -(ਮਨਦੀਪ ਕੌਰ )– ਸੂਬੇ ਵਿੱਚ ਭਰਿਸ਼ਟਾਚਾਰ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਏ ਡਿਵੀਜ਼ਨ , ਅੰਮ੍ਰਿਤਸਰ ਵਿਖੇ ਤੈਨਾਤ ਸਹਾਇਕ ਏਐਸਆਈ ਤਲਵਿੰਦਰ ਸਿੰਘ ਨੂੰ 5 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਉਕਤ ਪੁਲਿਸ ਮੁਲਾਜ਼ਮ ਦੇ ਵਿਰੁੱਧ ਅੰਮ੍ਰਿਤਸਰ ਦੇ ਇੱਕ ਵਸਨੀਕ ਵਜੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਉਪਰੰਤ ਇਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਗੇ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਪਣੇ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਇੱਕ ਹੋਟਲ ਦੀ ਦੇਖ-ਰੇਖ ਕਰਦਾ ਹੈ। ਅਤੇ ਪੁਲਿਸ ਵੱਲੋਂ ਹੋਟਲ ਦੇ ਵਿਰੁੱਧ ਮਾਮਲਾ ਦਰਜ ਕਰਕੇ ਮੋਬਾਈਲ ਫੋਨ ਅਤੇ ਡੀ,ਵੀ,ਆਰ ਜਬਤ ਕੀਤੇ ਗਏ ਸਨ।
ਸ਼ਿਕਾਇਤ ਕਰਤਾ ਨੇ ਅੱਗੇ ਆਪਣੀ ਸ਼ਿਕਾਇਤ ਦਰਜ ਕਰਵਾਉਂਦਿਆਂ ਕਿਹਾ ਕਿ ਉਹ ਡੀ,ਵੀ,ਆਰ ਅਤੇ ਫੋਨ ਲੈਣ ਉਸ ਏਐਸਆਈ ਕੋਲ ਗਿਆ। ਤਾਂ ਉਕਤ ਏਐਸਆਈ ਨੇ ਸਮਾਨ ਵਾਪਸ ਦੇਣ ਦੇ ਬਦਲੇ 50 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਪਰ ਬਾਅਦ ਵਿੱਚ ਉਹ 30 ਹਜਾਰ ਰੁਪਏ ਲੈਣ ਵਿੱਚ ਰਾਜ਼ੀ ਹੋ ਗਿਆ। ਮੁਜਰਮ ਏਐਸਆਈ ਨੇ ਸ਼ਿਕਾਇਤ ਕਰਤਾ ਕੋਲੋਂ ਪਹਿਲੀ ਕਿਸ਼ਤ 16,000 ਰੁਪਏ ਬਰਾਮਦ ਕਰ ਲਈ ਅਤੇ ਬਾਕੀ ਰਹਿੰਦੇ 14000 ਦੀਆਂ ਕਿਸ਼ਤਾਂ ਲੈਣ ਲਈ ਰਾਜ਼ੀ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਦੀ ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਅੰਮ੍ਰਿਤਸਰ ਦੀ ਇੱਕ ਵਿਜੀਲੈਂਸ ਟੀਮ ਵੱਲੋਂ ਜਾਲ ਵਿਛਾਇਆ ਗਿਆ। ਅਤੇ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਦੇ ਵਿੱਚ ਸ਼ਿਕਾਇਤ ਕਰਤਾ ਤੂੰ ਰਿਸ਼ਵਤ ਦੀ ਦੂਸਰੀ ਕਿਸ਼ਤ ਵਿੱਚੋਂ 5000 ਰੁਪਏ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।