ਜਲੰਧਰ -(ਮਨਦੀਪ ਕੌਰ )- ਥਾਣਾ-1 ਦੇ ਅਧੀਨ ਆਉਂਦੇ ਫਰੈਂਡਸ ਕਲੋਨੀ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਸ਼ੱਕੀ ਹਾਲਾਤਾਂ ਵਿੱਚ ਆਤਮ ਹੱਤਿਆ ਕਰ ਲਈ ਗਈ ਹੈ। ਮ੍ਰਿਤਕ ਦੀ ਪਹਿਚਾਨ ਵਿੱਦਿਆ ਭੂਸ਼ਣ ਉਮਰ 54 ਸਾਲ ਨਿਵਾਸੀ ਫਰੈਂਡਸ ਕਲੋਨੀ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਵਿਅਕਤੀ ਨੇ ਘਰ ਦੇ ਵਿੱਚ ਫੰਦਾ ਲਗਾ ਕੇ ਆਤਮ ਹਤਿਆ ਕੀਤੀ ਹੈ। ਇਸ ਘਟਨਾ ਦੀ ਸੂਚਨਾ ਲੋਕਾਂ ਦੁਆਰਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਇੱਕ ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਦੇਹ ਨੂੰ ਕਬਜ਼ੇ ਦੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਦੇ ਵਿੱਚ ਰੱਖਵਾ ਦਿੱਤਾ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਰਾਜੇਸ਼ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਨੇ ਘਰ ਦੇ ਅੰਦਰ ਫੰਦਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ। ਜਦੋਂ ਮੌਕੇ ਤੇ ਆ ਕੇ ਅਸੀਂ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆ ਕਿ ਵਿਦਿਆ ਭੂਸ਼ਣ ਕਾਫੀ ਲੰਬੇ ਸਮੇਂ ਤੋਂ ਡਿਪਰੈਸ਼ਨ ਦੀ ਬਿਮਾਰੀ ਦੇ ਨਾਲ ਜੂਝ ਰਿਹਾ ਸੀ। ਇਸੇ ਬਿਮਾਰੀ ਦੇ ਚਲਦਿਆਂ ਉਸਨੇ ਇਹ ਖਤਰਨਾਕ ਕਦਮ ਚੁੱਕਿਆ। ਮਰ ਤੱਕਦੀ ਪਤਨੀ ਦੇ ਬਿਆਨਾਂ ਦੇ ਆਧਾਰ ਉੱਤੇ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ। ਦੇ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ ।