ਪੰਜਾਬ -(ਮਨਦੀਪ ਕੌਰ )- ਪੰਜਾਬ ਸਿਹਤ ਕਾਰਡ ਯੋਜਨਾ 2 ਹੁਣ ਅਕਤੂਬਰ ਦੇ ਵਿੱਚ ਸ਼ੁਰੂ ਨਹੀਂ ਹੋਵੇਗੀ। ਹੜਾਂ ਕਾਰਨ ਹੁਣ ਸਰਕਾਰ ਨੇ ਇਸ ਸਕੀਮ ਨੂੰ ਦਸੰਬਰ ਦੇ ਵਿੱਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਟੈਂਡਰ ਦੀ ਪ੍ਰਕਿਰਿਆ ਜਲਦ ਹੀ ਸ਼ੁਰੂ ਹੋਵੇਗੀ। ਅਤੇ ਇਸ ਦੇ ਲਈ ਫੰਡ ਅਲਾਟ ਕਰ ਦਿੱਤੇ ਗਏ ਹਨ।
ਇਸ ਯੋਜਨਾ ਦੇ ਤਹਿਤ 10 ਲੱਖ ਰੁਪਏ ਦਾ ਹਰ ਪਰਿਵਾਰ ਨੂੰ ਮੁਫਤ ਇਲਾਜ ਮਿਲੇਗਾ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਸ ਸਕੀਮ ਦੇ ਵਿੱਚ ਪੰਜਾਬ ਦੇ ਸਾਰੇ ਸਰਕਾਰੀ ਅਤੇ ਨਾਮਵਰ ਪ੍ਰਾਈਵੇਟ ਹਸਪਤਾਲ ਸ਼ਾਮਿਲ ਕੀਤੇ ਜਾਣਗੇ।
ਸਰਕਾਰ ਨੇ ਇਸ ਯੋਜਨਾ ਦੇ ਵਿੱਚ ਲਗਭਗ ਨੂੰ ਸ਼ਾਮਿਲ ਕਰਨ ਦਾ ਟੀਚਾ ਰੱਖਿਆ ਹੈ । ਜਾਰੀ ਕੀਤੇ ਗਏ ਕਾਰਡ ਗੰਭੀਰ ਬਿਮਾਰੀਆਂ ਦੇ ਇਲਾਜ ਦੀ ਪਹੁੰਚ ਪ੍ਰਦਾਨ ਕਰਨਗੇ। ਹਾਲਾਂਕਿ ਬਰਨਾਲਾ ਆਤੇ ਤਰਨ ਤਾਰਨ ਦੇ ਵਿੱਚ ਇਸ ਯੋਜਨਾ ਤਹਿਤ ਰਜਿਸਟਰੇਸ਼ਨ ਜਾਰੀ ਹੈ। ਅੱਜ ਰਜਿਸਟਰੇਸ਼ਨ ਪ੍ਰਕਿਰਿਆ ਦਾ ਦੂਜਾ ਦਿਨ ਹੈ।

