ਚੰਡੀਗੜ੍ਹ -(ਮਨਦੀਪ ਕੌਰ )- ਪੰਜਾਬ ਵਿਧਾਨ ਸਭਾ ਦੇ ਵਿੱਚ ਪ੍ਰਧਾਨ ਨਰਿੰਦਰ ਮੋਦੀ ਦੇ ਖਿਲਾਫ ਜੋਰਦਾਰ ਨਾਰੇਬਾਜ਼ੀ ਕੀਤੀ ਗਈ। ਇਸ ਦੌਰਾਨ ਮੈਂਬਰਾਂ ਵੱਲੋਂ” ਮੋਦੀ ਜੀ ਜ਼ੁਲਮ ਬੰਦ ਕਰੋ “ਦੇ ਨਾਅਰੇ ਵੀ ਲਗਾਏ ਗਏ।
ਦਰਅਸਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕਜ ਦੇ ਵਿੱਚੋਂ ਅੱਜ ਤੱਕ ਇਕ ਰੁਪਈਆ ਵੀ ਜਾਰੀ ਨਹੀਂ ਕੀਤਾ ਗਿਆ। ਵਿੱਤ ਮੰਤਰੀ ਦੇ ਭਾਸ਼ਣ ਮਗਰੋਂ ਸੱਤਾ ਧਿਰ ਦੇ ਸਾਰੇ ਮੈਂਬਰ ਕੇਂਦਰ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਨ ਲੱਗੇ। ਜਿਸ ਮਗਰੋਂ ਸਦਨ ਦੀ ਕਾਰਵਾਈ 20 ਮਿਨਟ ਲਈ ਮੁਲਤਵੀ ਕਰ ਦਿੱਤੀ ਗਈ।

