ਪੰਜਾਬੀ ਇੰਡਸਟਰੀ – ਪੰਜਾਬੀ ਇੰਡਸਟਰੀ ਤੋਂ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਡਾ ਦਾ ਐਕਸੀਡੈਂਟ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਭਿਆਨਕ ਹਾਦਸਾ ਜ਼ੀਰਕਪੁਰ ਦੇ ਵਿੱਚ ਵਾਪਰਿਆ। ਉਸ ਸਮੇਂ ਮਸ਼ਹੂਰ ਗਾਇਕ ਰਾਜਵੀਰ ਜਵੰਡਾ ਆਪਣੀ ਮੋਟਰਸਾਈਕਲ ਉੱਤੇ ਸਵਾਰ ਸਨ।
ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ।

