ਨੌਸ਼ਹਿਰਾ -(ਮਨਦੀਪ ਕੌਰ )- ਪਿੰਡ ਨੌਸ਼ਹਿਰਾ ਪੰਨੂਆ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਹੋ ਜਾਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਨੌਸ਼ਹਿਰਾ ਪਨੂਆਂ ਦਾ ਵਸਨੀਕ ਨਿਸ਼ਾਨ ਸਿੰਘ ਉਰਫ ਹੈਪੀ ਪੁੱਤਰ ਗੁਰਮੀਤ ਸਿੰਘ ਜਿਸ ਦੀ ਉਮਰ ਕਰੀਬ 26 ਸਾਲ ਦੱਸੀ ਜਾ ਰਹੀ ਹੈ ਅੰਮ੍ਰਿਤਸਰ ਵਿਖੇ ਬਿਜਲੀ ਬੋਰਡ ਵਿੱਚ ਨੌਕਰੀ ਕਰਦਾ ਸੀ।
ਜਦੋਂ ਨਿਸ਼ਾਨ ਸਿੰਘ 7: 40 ਦੇ ਕਰੀਬ ਆਪਣੀ ਡਿਊਟੀ ਖਤਮ ਕਰਕੇ ਉਹ ਵਾਪਸ ਆਪਣੇ ਪਿੰਡ ਨੁਸ਼ਹਿਰਾ ਪੰਨੂਆ ਪਰਤ ਰਿਹਾ ਸੀ ਤਾਂ ਪਿੰਡ ਦੇ ਬਸ ਅੱਡੇ ਤੇ ਆਏ ਕੁਝ ਅਨਪਛਾਤੇ ਨੌਜਵਾਨਾਂ ਵੱਲੋਂ ਨਿਸ਼ਾਨ ਸਿੰਘ ਉੱਤੇ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਨਿਸ਼ਾਨ ਸਿੰਘ ਦੀ ਮੌਤ ਹੋ ਗਈ ਇਸ ਸਬੰਧੀ ਮੌਕੇ ਤੇ ਪਹੁੰਚੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਲੇ ਦੁਆਲੇ ਦੇ ਲੱਗੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਖਬਰ ਲਿਖੇ ਜਾਣ ਤੱਕ ਅੱਜ ਇਸ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈ।

