ਪੰਜਾਬ -(ਮਨਦੀਪ ਕੌਰ )- ਪੰਜਾਬ ਦੇ ਮਸ਼ਹੂਰ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਨੇਡਾ ਦੇ ਐਬਟਸਫੋਰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਪੰਜਾਬੀ ਕਾਰੋਬਾਰੀ ਨੂੰ ਕੁਝ ਅਣ-ਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਹਿਚਾਣ ਦਰਸ਼ਨ ਸਿੰਘ ਸਾਹਸੀ ਉਮਰ 68 ਨਿਵਾਸੀ ਦੋਰਾਹਾ ਲੁਧਿਆਣਾ ਦੇ ਰੂਪ ਵਿੱਚ ਹੋਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਘਟਨਾ ਸਵੇਰੇ 9.22 ਐਬਟਸਫੋਰਡ ਦੇ ਟਾਊਨ ਲਾਈਨ ਇਲਾਕੇ ਵਿੱਚ ਬਲੂ ਰਿਜ ਡਰਾਈਵ ਉੱਤੇ ਹੋਈ ਹੈ। ਜਿੱਥੇ ਕੁਝ ਅਣਪਛਾਤੀ ਵਿਅਕਤੀਆਂ ਵੱਲੋਂ ਕਾਰੋਬਾਰੀ ਦਰਸ਼ਨ ਸਿੰਘ ਸਾਹਸੀ ਨੂੰ ਉਨਾਂ ਦੇ ਘਰ ਦੇ ਬਾਹਰ ਹੀ ਗੋਲੀ ਮਾਰ ਦਿੱਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਦਰਸ਼ਨ ਸਾਹਸੀ ਮੇਪਲ ਰਿਜ ਵਿੱਚ ਕੱਪੜਿਆਂ ਦੀ ਰੀਸਾਈਕਲਿੰਗ ਦਾ ਇੱਕ ਤਗੜਾ ਕਾਰੋਬਾਰ ਚਲਾਉਂਦਾ ਸੀ। ਉਹ ਕੇਨਮ ਇੰਟਰਨੈਸ਼ਨਲ ਦੇ ਮੈਂਬਰ ਵੀ ਸਨ । ਅਤੇ ਜਿਸ ਨੂੰ ਦੁਨੀਆ ਦੀ ਸਭ ਤੋ ਵੱਡੀ ਕੱਪੜਾ ਰਿਸਾਈਕਲਿੰਗ ਕੰਪਨੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਸੀ। ਇਸ ਘਟਨਾ ਦੇ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਘਟਨਾ ਸਥਲ ਉੱਤੇ ਸੁਰੱਖਿਆ ਘੇਰਾ ਵਧਾ ਦਿੱਤਾ ਹੈ। ਅਤੇ ਆਸ ਪਾਸ ਦੇ ਸਕੂਲ ਵੀ ਕੁਝ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ।

