ਜਲੰਧਰ -(ਮਨਦੀਪ ਕੌਰ )- ਜਲੰਧਰ ਦੇ ਪ੍ਰਤਾਪ ਬਾਗ ਦੇ ਕੋਲ ਇੱਕ ਤੇਜ਼ ਰਫਤਾਰ ਕਾਰ ਵੱਲੋਂ ਇੱਕ ਸਾਈਕਲ ਸਵਾਰ ਨੂੰ ਜੋਰਦਾਰ ਟੱਕਰ ਮਾਰ ਦਿੱਤੀ ਗਈ। ਇਸ ਟੱਕਰ ਦੇ ਵਿੱਚ ਸਾਈਕਲ ਸਵਾਰ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਉਥੇ ਮੌਜੂਦ ਲੋਕਾਂ ਦੁਆਰਾ ਹਸਪਤਾਲ ਦੇ ਵਿੱਚ ਲਿਜਾਇਆ ਗਿਆ। ਜਿੱਥੇ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ । ਮ੍ਰਿਤਕ ਦੀ ਪਹਿਚਾਨ ਗੋਬਿੰਦ ਨਿਵਾਸੀ ਆਦਰਸ਼ ਨਗਰ ਦੇ ਰੂਪ ਵਿੱਚ ਹੋਈ ਹੈ। ਘਟਨਾ ਦੀ ਸੂਚਨਾ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ ਥਾਣਾ 3 ਦੀ ਪੁਲਿਸ ਨੇ ਬਾਡੀ ਨੂੰ ਕਬਜ਼ੇ ਦੇ ਵਿੱਚ ਲੈ ਕੇ ਸਿਵਲ ਹਸਪਤਾਲ ਦੇ ਵਿੱਚ ਪੋਸਟਮਾਰਟਮ ਲਈ ਰੱਖਵਾ ਦਿੱਤਾ ਹੈ ।
ਥਾਣਾ 3 ਦੇ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੋਬਿੰਦ ਦੀ ਭੈਣ ਸੁਮਣ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਸੁਮਨ ਨੇ ਪੁਲਿਸ ਨੂੰ ਦੱਸਿਆ ਕਿ ਗੋਬਿੰਦ ਸਾਈਕਲ ਉੱਤੇ ਕਿਸੇ ਕੰਮ ਲਈ ਪ੍ਰਤਾਪ ਬਾਗ ਵੱਲ ਜਾ ਰਿਹਾ ਸੀ। ਇਨੇ ਨੂੰ ਇੱਕ ਤੇਜ਼ ਰਫਤਾਰ ਗੱਡੀ ਵੱਲੋਂ ਉਸ ਨੂੰ ਜੋਰਦਾਰ ਟੱਕਰ ਮਾਰੀ ਗਈ ਜਿਸ ਤੋਂ ਬਾਅਦ ਗੋਬਿੰਦ ਥੱਲੇ ਡਿੱਗ ਗਿਆ ਅਤੇ ਥੱਲੇ ਡਿੱਗਣ ਦੇ ਕਾਰਨ ਉਸਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਗੋਬਿੰਦ ਨੂੰ ਹਸਪਤਾਲ ਦੇ ਵਿੱਚ ਇਲਾਜ ਲਈ ਲਿਜਾਇਆ ਗਿਆ ਜਿੱਥੇ ਇਲਾਜ ਦੇ ਦੌਰਾਨ ਉਸ ਦੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਪੁਲਿਸ ਆਸ ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਆਰੋਪੀ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾ ਸਕੇ।

