ਸੁਲਤਾਨਪੁਰ ਲੋਧੀ -(ਮਨਦੀਪ ਕੌਰ )- ਸੁਲਤਾਨਪੁਰ ਲੋਧੀ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਿੰਡ ਸ਼ਾਹਜਹਾਨਪੁਰ ਵਿਖੇ ਕੁਝ ਅਨ ਪਛਾਤੇ ਨਕਾਬ ਪੋਸ਼ ਵਿਅਕਤੀਆਂ ਵੱਲੋਂ ਜ਼ਿਲ੍ਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਜਿੰਦਾ ਉੱਤੇ ਤਾਬੜ-ਤੋੜ ਗੋਲੀਆਂ ਚਲਾ ਦਿੱਤੀਆਂ ਹਾਲਾਂਕਿ ਗਨੀਮਤ ਇਹ ਰਹੀ ਕਿ ਉਸ ਹਮਲੇ ਦੇ ਵਿੱਚ ਉਹ ਬਾਲ ਬਾਲ ਬਚ ਗਏ।
ਜਾਣਕਾਰੀ ਦਿੰਦੇ ਹੋਏ ਜਿਲ੍ਾ ਪਰਿਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਪੁੱਤਰ ਮਸਾ ਸਿੰਘ ਨੇ ਦੱਸਿਆ ਕਿ ਉਹ ਸ਼ਨੀਵਾਰ ਦੀ ਕਰੀਬ ਰਾਤ 838 ਤੇ ਰੋਟੀ ਖਾਣ ਤੋਂ ਬਾਅਦ ਸੈਰ ਕਰਨ ਲਈ ਘਰ ਦੇ ਬਾਹਰ ਹੀ ਗਲੀ ਵਿੱਚ ਘੁੰਮ ਰਹੇ ਸਨ। ਇਸ ਦੌਰਾਨ ਦੋ ਨਕਾਬ ਪੋਸ਼ ਨੌਜਵਾਨ ਆਏ ਜਿਨਾਂ ਦੇ ਕੋਲ ਬਿਨਾਂ ਨੰਬਰ ਪਲੇਟ ਤੋਂ ਮੋਟਰਸਾਈਕਲ ਸੀ। ਅਤੇ ਆਉਂਦੇ ਹੀ ਉਹਨਾਂ ਨੇ ਤਾਬੜ ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਗੋਲੀਆਂ ਚਲੀਆਂ ਤਾਂ ਹਰਜਿੰਦਰ ਸਿੰਘ ਜਿੰਦਾ ਨੇ ਭੱਜ ਕੇ ਆਪਣੀ ਜਾਨ ਬਚਾਈ।
ਉਹਨਾਂ ਨੇ ਦੱਸਿਆ ਕਿ ਪੁਲਿਸ ਨੂੰ ਮਾਮਲਾ ਦਰਜ ਕਰਵਾ ਦਿੱਤਾ ਹੈ ਅਤੇ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਸ਼ੇਖ ਖਾਲੀ ਰੋਂਦ ਵੀ ਬਰਾਮਦ ਕੀਤੇ ਹਨ ਉਕਤ ਵਿਅਕਤੀਆਂ ਦੀ ਸੀਸੀ ਟੀਵੀ ਵੀਡੀਓ ਵੀ ਕੈਮਰੇ ਦੇ ਵਿੱਚ ਕੈਦ ਹੋ ਗਈ ਹੈ। ਹਰਜਿੰਦਰ ਸਿੰਘ ਜਿੰਦਾ ਨੇ ਗੁਹਾਰ ਲਗਾਈ ਹੈ ਕਿ ਜਲਦੀ ਤੋਂ ਜਲਦੀ ਮੁਜਰਮਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਕਾਨੂੰਨ ਵਿਵਸਥਾ ਨੂੰ ਬਹਾਲ ਕੀਤਾ ਜਾਵੇ।

