ਪਟਿਆਲਾ-(ਮਨਦੀਪ ਕੌਰ )- ਪੰਜਾਬ ਯੂਨੀਵਰਸਿਟੀ ਤੋਂ ਬਹੁਤ ਹੀ ਇੱਕ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਵਿਦਿਆਰਥੀ ਵੱਲੋਂ ਆਪਣੇ ਹੀ ਅਧਿਆਪਕ ਦੇ ਸਿਰ ਉੱਪਰ ਲੋਹੇ ਦਾ ਸਟੂਲ ਮਾਰ ਕੇ ਉਸ ਨੂੰ ਜਖਮੀ ਕਰ ਦਿੱਤਾ। ਪੀੜਿਤ ਦੀ ਪਹਿਚਾਣ ਪ੍ਰੋਫੈਸਰ ਡਾਕਟਰ ਲਾਲ ਚੰਦ ਜੌ ਕੇ ਕੰਪਿਊਟਰ ਸਾਇੰਸ ਵਿਭਾਗ ਵਿਚ ਤੈਨਾਤ ਹਨ ,ਦੇ ਰੂਪ ਵਿੱਚ ਹੋਈ ਹੈ।
ਜਖਮੀ ਪ੍ਰੋਫੈਸਰ ਨੂੰ ਸਭ ਤੋਂ ਪਹਿਲਾਂ ਯੂਨੀਵਰਸਿਟੀ ਵਿੱਚ ਹੀ ਮੈਡੀਕਲ ਫੈਸਿਲਿਟੀ ਦਿੱਤੀ ਗਈ ਅਤੇ ਬਾਅਦ ਵਿੱਚ ਉਹਨਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਜਿੱਥੇ ਉਹਨਾਂ ਦੀ ਸਥਿਤੀ ਸਥਿਰ ਦੱਸੀ ਜਾ ਰਹੀ ਹੈ। ਇਸ ਸਾਰੀ ਘਟਨਾ ਦੇ ਬਾਰੇ ਦੇ ਵਿੱਚ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਜਰਮ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ ਅਜੇ ਵਿਦਿਆਰਥੀ ਦੀ ਪਹਿਚਾਣ ਗੁਪਤ ਰੱਖੀ ਗਈ ਹੈ ਤਾਂ ਜੋ ਉਸਦਾ ਭਵਿੱਖ ਖਰਾਬ ਨਾ ਹੋ ਸਕੇ।
ਉਥੇ ਹੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਪ੍ਰੀਖਿਆ ਦੌਰਾਨ ਕਿਸੇ ਵੀ ਤਰਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਤੇ ਜੋ ਵੀ ਅਜਿਹਾ ਕੁਝ ਕਰੇਗਾ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

