ਤਰਨ ਤਾਰਨ -(ਮਨਦੀਪ ਕੌਰ )- ਤਰਨ ਤਰਨ ਦੇ ਵਿੱਚ ਹੋ ਰਹੀਆਂ ਜਿਮਨੀ ਚੋਣਾਂ ਦੇ ਵਿੱਚ ਇੱਕ ਵੱਡਾ ਹਾਦਸਾ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਅਕਾਲੀ ਦਲ ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਸੁਖਦੇਵ ਸਿੰਘ ਉੱਤੇ ਅੰਮ੍ਰਿਤਸਰ ਹਾਈਵੇ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਓਹਨਾ ਦੀ ਗੱਡੀ ਉੱਤੇ ਪੈਟ੍ਰੋਲ ਬੰਬ ਸੁਟਿਆ ਗਿਆ ਹੈ । ਜਿਸ ਨਾਲ ਗੱਡੀ ਅਚਾਨਕ ਅੱਗ ਦੀ ਚਪੇਟ ਵਿਚ ਆ ਗਈ । ਸੁਖਦੇਵ ਸਿੰਘ ਵੱਲੋਂ ਬਹੁਤ ਹੀ ਮੁਸ਼ਕਿਲ ਦੇ ਨਾਲ ਆਪਣੀ ਜਾਨ ਬਚਾਈ ਹੈ । ਪਰ ਇਸ ਹਾਦਸੇ ਦੇ ਵਿੱਚ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਸ ਸਮੇਂ ਉਹ ਇੱਕ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਹਨ।
ਇਸ ਘਟਨਾ ਨੂੰ ਬਹੁਤ ਹੀ ਗੰਭੀਰਤਾ ਨਾਲ ਦੇਖਦੇ ਹੋਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਚੋਣ ਕਮਿਸ਼ਨ ਨੂੰ ਇਸ ਦੇ ਬਾਰੇ ਵਿੱਚ ਸ਼ਿਕਾਇਤ ਕੀਤੀ ਹੈ। ਉਹਨਾਂ ਨੇ ਕਿਹਾ ਹੈ ਕਿ ਇਸ ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਦਾ ਪਤਾ ਲਗਾਇਆ ਜਾਵੇ। ਅੰਮ੍ਰਿਤ ਪਲ ਸਿੰਘ ਦੇ ਪਿਤਾ ਨੇ ਇਹ ਸ਼ੱਕ ਜਤਾਇਆ ਹੈ ਕਿ ਇਸ ਹਾਦਸੇ ਦੇ ਵਿੱਚ ਵਿਰੋਧੀ ਪਾਰਟੀ ਸ਼ਾਮਿਲ ਹੈ।

