ਕਪੂਰਥਲਾ -(ਮਨਦੀਪ ਕੌਰ)- ਜਲੰਧਰ ਦੇ ਭੋਗਪੁਰ ਰੋਡ ਤੋਂ ਖੇਤੀਬਾੜੀ ਦਾ ਸਮਾਨ ਲੈ ਕੇ ਜਾ ਰਹੇ ਇੱਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਨਡਾਲਾ ਦੇ ਕੋਲ ਹਾਦਸਾ ਵਾਪਰਿਆ ਹੈ। ਮ੍ਰਿਤਕ ਦੀ ਪਹਿਚਾਨ ਬਲਵਿੰਦਰ ਸਿੰਘ ਪੁੱਤਰ ਸ਼ਿੰਦਰ ਸਿੰਘ ਉਮਰ 22 ਸਾਲ ਨਿਵਾਸੀ ਮੰਡ ਕੂਕਾ ਕਪੂਰਥਲਾ ਦੇ ਰੂਪ ਵਿੱਚ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੇਤਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਉਸ ਦਾ ਛੋਟਾ ਭਰਾ ਹੈ।
ਮਿਤਕ ਦੇ ਭਰਾ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਇਸ ਘਟਨਾ ਦੀ ਸੂਚਨਾ ਮਿਲੀ ਸੀ ।ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਦੇ ਵਿੱਚ ਲੈ ਕੇ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਵਿੱਚ ਰਖਵਾ ਦਿੱਤਾ ਹੈ ਬਾਕੀ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ ।

