ਅੰਮ੍ਰਿਤਸਰ -(ਮਨਦੀਪ ਕੌਰ )- ਪੰਜਾਬ ਦੇ ਸੀਐਮ ਭਗਵੰਤ ਮਾਨ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ । ਮਾਨ ਸਰਕਾਰ ਵੱਲੋਂ ਗੈਂਗਸਟਰਾਂ ਦੇ ਖਿਲਾਫ ਢਿੱਲ ਵਰਤਣ ਵਾਲਿਆਂ ਖਿਲਾਫ ਸਖਤ ਕਦਮ ਚੁੱਕੇ ਗਏ ਹਨ।
ਮਾਨ ਸਰਕਾਰ ਨੇ ਅੰਮ੍ਰਿਤਸਰ ਦੇਹਾਤੀ ਤੈਨਾਤ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਭਗਵੰਤ ਮਾਨ ਨੇ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਕਰਨ ਦੇ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਦੇ ਖਿਲਾਫ ਸਖਤ ਐਕਸ਼ਨ ਲਿਆ ਹੈ। ਉਹਨਾਂ ਨੇ ਕਿਹਾ ਕਿ ਗੈਂਗਸਟਰਾਂ ਦੇ ਖਿਲਾਫ ਕਾਰਵਾਈ ਨਾ ਕਰਨ ਵਾਲਿਆਂ ਦੇ ਖਿਲਾਫ ਕੋਈ ਵੀ ਲਾਪਰਵਾਹੀ ਨਹੀਂ ਵਰਤੀ ਜਾਵੇਗੀ।
ਇਸੇ ਦੇ ਚਲਦੇ ਅੰਮ੍ਰਿਤਸਰ ਦਿਹਾਤੀ ਵਿੱਚ ਤੈਨਾਤ ਐਸਐਸਪੀ ਮਨਿੰਦਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ।

