ਫਿਰੋਜ਼ਪੁਰ -(ਮਨਦੀਪ ਕੌਰ )- ਫਿਰੋਜ਼ਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿੱਥੇ ਆਰਐਸਐਸ ਦੇ ਸੀਨੀਅਰ ਨੇਤਾ ਦੇ ਪੁੱਤਰ ਉੱਤੇ ਕੁਝ ਬਦਮਾਸ਼ਾਂ ਵੱਲੋਂ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਸੀਨੀਅਰ RSS ਵਰਕਰ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਨੂੰ ਬੀਤੀ ਦੇਰ ਸ਼ਾਮ ਯੂਕੋ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਨੇੜੇ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਦਿੱਤੀਆ ਗਈਆ । ਨਵੀਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਲੈਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨਵੀਨ ਕੁਮਾਰ ਅਰੋੜਾ ਦੇ ਬਦਮਾਸ਼ਾਂ ਵੱਲੋਂ ਸਿਰ ਦੇ ਵਿੱਚ ਗੋਲੀਆਂ ਮਾਰੀਆਂ ਗਈਆਂ। ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਇਸ ਘਟਨਾ ਦੇ ਬਾਅਦ ਪੂਰੇ ਸ਼ਹਿਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਜਾਣਕਾਰੀ ਦੇ ਮੁਤਾਬਕ ਨਵੀਨ ਕੁਮਾਰ ਰੋਜਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ ਪਰ ਜਿਵੇਂ ਹੀ ਉਹ ਯੂਕੋ ਬੈਂਕ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਮੋਟਰਸਾਈਕਲ ਸਵਾਰ ਬਦਮਾਸ਼ ਉਸਦੇ ਕੋਲ ਆਏ ਅਤੇ ਉਸਦੇ ਸਿਰ ਦੇ ਵਿੱਚ ਗੋਲੀਆਂ ਮਾਰ ਦਿੱਤੀਆਂ ਇਸ ਘਟਨਾ ਨੂੰ ਲੈ ਕੇ ਪੂਰਾ ਸ਼ਹਿਰ ਦਹਿਸ਼ਤ ਦੇ ਵਿੱਚ ਹੈ।
ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਿਆ ਅਤੇ ਮੌਕੇ ਦਾ ਜਾਇਜ਼ਾ ਲਿਆ ਤੇ ਨਾਲ ਹੀ ਆਸ ਪਾਸ ਦੇ ਸੀਸੀ ਟੀਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਇਹਨਾਂ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ।

