ਫਿਰੋਜ਼ਪੁਰ -(ਮਨਦੀਪ ਕੌਰ )- ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਵਿੱਚ ANTF ਫਿਰੋਜ਼ਪੁਰ ਰੇਂਜ ਵਲੋ ਪਿਛਲੇ ਦਿਨਾਂ ਵਿਚ 50 ਕਿਲੋ ਤੋਂ ਵੱਧ ਹੈਰੋਇਨ ਫੜੀ ਜਾ ਚੁੱਕੀ ਹੈ । ਅਤੇ ਇਸ ਦੇ ਨਾਲ ਫੜੇ ਗਏ ਨਸ਼ਾ ਤਸਕਰਾਂ ਦੀ ਜਾਂਚ ਅਜੇ ਤੱਕ ਜਾਰੀ ਹੈ । ਉਥੇ ਹੀ ਜਾਂਚ ਦੇ ਦੌਰਾਨ ਸੀਮਾ ਤੋਂ ਪਾਰ ਨਾਰਕੋ ਰੈਕੇਟ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਭਾਰੀ ਮਾਤਰਾ ਦੇ ਵਿੱਚ ਕੈਸ਼ ਬਰਾਮਦ ਕੀਤਾ ਗਿਆ ਹੈ।
ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਇੱਕ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਰੋਪੀ ਦੀ ਪਹਿਚਾਨ ਸ਼੍ਰਿਆਂਸ਼ ਪੁੱਤਰ ਸ਼ਾਮ ਲਾਲ ਨਿਵਾਸੀ ਲੁਧਿਆਣਾ ਦੇ ਰੂਪ ਵਿੱਚ ਹੋਈ ਹੈ। ਆਰੋਪੀ ਦੇ ਕੋਲੋਂ 20.55 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਏਐਨਟੀਐਫ ਰੇਂਜ ਦੇ DIG ਗੁਰਿੰਦਰਬੀਰ ਸਿੰਘ ਸਿੱਧੂ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਅੱਗੇ ਹੋਰ ਜਾਂਚ ਕੀਤੀ ਜਾ ਰਹੀ ਹੈ ।

