ਜਲੰਧਰ -(ਮਨਦੀਪ ਕੌਰ )- ਜਲੰਧਰ ਦੇ ਵਿੱਚ ਪੈਂਦੇ ਪਿੰਡ ਲੋਹੀਆਂ ਦੇ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਇੱਕ ਹਾਦਸਾ ਸਾਮ੍ਹਣੇ ਆਇਆ ਹੈ । ਜਿੱਥੇ ਇਕ ਮਾਂ ਅਤੇ ਬੇਟੀ ਦੇ ਨਾਲ ਗੈਂਗ ਰੇਪ ਦਾ ਮਾਮਲਾ ਸਾਮ੍ਹਣੇ ਆਇਆ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਮਾਂ ਬੇਟੀ ਦੇ ਨਾਲ ਅਣ ਪਛਾਤੇ 4 ਵਿਅਕਤੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਮਾਮਲਾ ਐਤਵਾਰ ਰਾਤ ਤਕਰੀਬਨ 1.30 ਵਜੇ ਦਾ ਹੈ । ਇਹ ਖਬਰ ਮੀਡੀਆ ਦੀ ਨਜ਼ਰ ਦੇ ਵਿੱਚ ਆਉਣ ਤੋਂ ਬਾਅਦ ਪੁਲਿਸ ਵੱਲੋਂ ਪੀੜਿਤਾਂ ਦੇ ਬਿਆਨ ਦਰਜ ਕੀਤੇ ਗਏ ਹਨ।
ਜਾਣਕਾਰੀ ਦੇ ਮੁਤਾਬਿਕ ਪੀੜਿਤ ਪਰਿਵਾਰ ਇਕ ਕਿਸਾਨ ਦੇ ਖੇਤਾਂ ਦੇ ਵਿੱਚ ਕੰਮ ਕਰਦੇ ਹਨ ਇਹ ਕਿਸਾਨ ਠੇਕੇ ਤੇ ਲਈ ਜਮੀਨ ਵਾਹੁੰਦਾ ਹੈ ਰੋਜ਼ਾਨਾ ਦੀ ਤਰ੍ਹਾਂ ਉਹ ਦੋਵੇਂ ਮਾਂ ਤੇ ਘਰੋਂ ਕੰਮ ਤੇ ਗਈਆਂ। ਅਤੇ ਖੇਤਾਂ ਦੇ ਵਿੱਚ ਰੋਜਾਨਾ ਦੀ ਤਰ੍ਹਾਂ ਆਪਣਾ ਕੰਮ ਕਰ ਰਹੀਆਂ ਸਨ। ਨੂੰ ਅਣਪਛਾਤੇ ਚਾਰ ਵਿਅਕਤੀ ਆਏ ਪਹਿਲਾਂ ਤਾਂ ਉਹਨਾਂ ਨੇ ਉਹਨਾਂ ਦੋਵਾਂ ਮਾਵਾਂ ਧੀਆਂ ਨੂੰ ਬੰਧਕ ਬਣਾਇਆ ਅਤੇ ਉਸ ਤੋਂ ਬਾਅਦ ਦੋਨਾਂ ਦੇ ਨਾਲ ਸਮੂਹਿਕ ਬਲਾਤਕਾਰ ਕੀਤਾ।
ਪਹਿਲਾਂ ਇਸ ਮਾਮਲੇ ਨੂੰ ਦਬਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਮੀਡੀਆ ਦੀ ਨਜ਼ਰ ਦੇ ਵਿੱਚ ਆਉਣ ਤੋਂ ਬਾਅਦ ਥਾਣਾ ਲੋਹੀਆਂ ਦੇ ਵੱਲੋਂ ਪੀੜਿਤਾਂ ਦੇ ਬਿਆਨ ਦਰਜ ਕੀਤੇ ਗਏ ਅਤੇ ਪੁਲਿਸ ਵੱਲੋਂ ਸ਼ੱਕੀ ਆਦਮੀ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਅਤੇ ਪੁੱਛ ਪੜਤਾਲ ਸ਼ੁਰੂ ਕੀਤੀ ਗਈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਹਿਚਾਣ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਤੇ ਬਹੁਤ ਜਲਦੀ ਹੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ ਅਤੇ ਇਸ ਵਾਰਦਾਤ ਦਾ ਪੂਰਾ ਖੁਲਾਸਾ ਕੀਤਾ ਜਾਵੇਗਾ। ਇਸ ਤਰ੍ਹਾਂ ਦੇ ਵਾਰਦਾਤ ਨੂੰ ਦੇਖ ਕੇ ਪਿੰਡ ਸੰਗ ਕਲਾਂ ਅਤੇ ਆਸ ਪਾਸ ਦੇ ਪਿੰਡਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅਤੇ ਲੋਕ ਦੋਸ਼ੀਆਂ ਨੂੰ ਜਲਦ ਤੋਂ ਜਲਦੀ ਫੜ ਕੇ ਅਤੇ ਉਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।

