ਜਲੰਧਰ -(ਮਨਦੀਪ ਕੌਰ )- ਜਲੰਧਰ ਦੇ ਵਿੱਚ ਕਿਲੋਮੀਟਰ ਅਧਾਰਿਤ ਬੱਸਾਂ ਦੇ ਟੈਂਡਰ ਨੂੰ ਰੱਦ ਕਰਨ ਦੇ ਵਿਰੋਧ ਦੀ ਚੱਲ ਰਹੀ ਹੜ੍ਹਤਾਲ ਵਿੱਚ ਸ਼ਾਮਿਲ ਸਾਰੇ ਕਰਮਚਾਰੀਆਂ ਨੂੰ ਸਰਕਾਰ ਨੇ ਮੁਅਤਲ ਕਰ ਦਿੱਤਾ ਹੈ । ਵਿਭਾਗ ਨੇ ਇਸ ਸਬੰਧ ਦੇ ਵਿੱਚ ਕਰਮਚਾਰੀਆਂ ਨੂੰ ਇੱਕ ਈਮੇਲ ਭੇਜੀ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਵੱਲੋਂ ਸਰਕਾਰੀ ਕੰਮ ਦੇ ਵਿੱਚ ਵਿਘਨ ਪਾਉਣ ਅਤੇ ਗੈਰਕਾਨੂੰਨੀ ਹੜਤਾਲ ਵਿੱਚ ਸ਼ਾਮਿਲ ਹੋ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਾਇਆ ਹੈ । ਜਿਸ ਕਾਰਨ ਆਪਣੇ ਰੂਟ ਤੇ ਬੱਸਾਂ ਨਾ ਚਲਾਉਣ ਦੇ ਕਾਰਨ ਨੁਕਸਾਨ ਦਾ ਜੁਰਮਾਨਾ ਭਰਨਾ ਪਵੇਗਾ। ਅਤੇ ਉਹਨਾਂ ਨੂੰ ਤੁਰੰਤ ਪ੍ਰਭਾਵ ਦੇ ਨਾਲ ਮੁਅਤਲ ਕਰ ਦਿੱਤਾ ਗਿਆ ਹੈ।

