ਜਲੰਧਰ -(ਮਨਦੀਪ ਕੌਰ)- ਜਲੰਧਰ ਦੇ ਵਿੱਚ ਪੈਂਦੇ ਥਾਣਾ ਪਤਾਰਾ ਦੇ ਕੋਲ ਪੈਂਦੇ ਪਿੰਡ ਵਿੱਚ ਭੂਆ ਦੇ ਮੁੰਡੇ ਵੱਲੋਂ ਆਪਣੇ ਦੋਸਤਾਂ ਦੇ ਨਾਲ ਮਿਲ ਕੇ ਇੱਕ ਨੌਜਵਾਨ ਦੇ ਉੱਤੇ ਜਾਨਲੇਵਾ ਹਮਲਾ ਕੀਤਾ। ਜਿਸ ਤੋਂ ਬਾਅਦ ਨੌਜਵਾਨ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ 12 ਦਿਨਾਂ ਬਾਅਦ ਹਸਪਤਾਲ ਦੇ ਵਿੱਚ ਭਰਤੀ ਨੌਜਵਾਨ ਦੀ ਮੌਤ ਹੋ ਗਈ । ਪੁਲਿਸ ਨੇ ਇਸ ਮਾਮਲੇ ਦੇ ਵਿੱਚ ਕਤਲ ਦੀ ਧਾਰਾ ਜੋੜ ਕੇ 4 ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ। ਜਦੋਂ ਕਿ ਪੰਜਵਾਂ ਮੁੱਖ ਆਰੋਪੀ ਫਰਾਰ ਚੱਲ ਰਿਹਾ ਹੈ। ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਆਰੋਪੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।
ਮ੍ਰਿਤਕ ਦੀ ਪਹਿਚਾਨ ਰਾਜਿੰਦਰ ਸਿੰਘ ਉਰਫ ਨਿੱਕਾ ਨਿਵਾਸੀ ਤੱਲਣ ਦੇ ਰੂਪ ਵਿੱਚ ਹੋਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਆਦਮਪੁਰ ਰਾਜੀਵ ਕੁਮਾਰ ਨੇ ਦੱਸਿਆ 26 ਨਵੰਬਰ ਦੀ ਸ਼ਾਮ ਸ਼ਾਮ 6 ਵਜੇ ਰਜਿੰਦਰ ਸਿੰਘ ਆਪਣੀ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਵਾਪਸ ਪਰਤ ਰਿਹਾ ਸੀ। ਉਦੋਂ ਹੀ ਕਾਰ ਵਿੱਚ ਸਵਾਰ ਹੋ ਕੇ ਆਏ ਅੰਨ ਪਛਾਤੇ ਵਿਅਕਤੀਆਂ ਵੱਲੋਂ ਰਜਿੰਦਰ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੇ ਦੌਰਾਨ ਰਜਿੰਦਰ ਦੇ ਗੰਭੀਰ ਸੱਟਾਂ ਲੱਗੀਆਂ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਰਜਿੰਦਰ ਦੀ ਮਾਂ ਬਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕੀਤਾ ਗਿਆ ਸੀ। ਪਰ ਹੁਣ 8 ਦਸੰਬਰ ਨੂੰ ਰਜਿੰਦਰ ਦੀ ਮੌਤ ਹੋ ਗਈ।
ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਕਤਲ ਦੀ ਧਾਰਾ ਜੋੜ ਕੇ ਰਾਤ ਦੇ ਅੱਠ ਤੋਂ ਨੌ ਵਜੇ ਦੇ ਵਿੱਚ ਚਾਰ ਤੋਂ ਪੰਜ ਦੋਸ਼ੀਆਂ ਦੀ ਪਹਿਚਾਣ ਕਰਨ ਲਈ ਗਈ। ਜਿਨਾਂ ਦੇ ਵਿੱਚੋਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦ ਕਿ ਪੰਜਵਾਂ ਮੁੱਖ ਆਰੋਪੀ ਫਰਾਰ ਚੱਲ ਰਿਹਾ ਹੈ । ਗ੍ਰਿਫਤਾਰ ਕੀਤੇ ਗਏ ਆਰੋਪੀਆਂ ਦੀ ਪਹਿਚਾਨ ਪਰਜਿੰਦਰ ਸਿੰਘ, ਜਸਕਰਨ ਸਿੰਘ, ਮਨਪ੍ਰੀਤ ਸਿੰਘ ਉਰਫ ਮੋਹਿਤ, ਜਿੰਦਰ ਉਰਫ ਲਾਡੀ ਦੇ ਰੂਪ ਦੇ ਵਿੱਚ ਹੋਈ ਹੈ।
ਜਦ ਕਿ ਪੰਜਵਾਂ ਮੁੱਖ ਆਰੋਪੀ ਗੁਰਦੀਪ ਸਿੰਘ ਫਰਾਰ ਚੱਲ ਰਿਹਾ ਹੈ ਪੁਲਿਸ ਦਾ ਕਹਿਣਾ ਹੈ ਕਿ ਆਰੋਪੀਆਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਕਿ ਗੁਰਦੀਪ ਸਿੰਘ ਦੀ ਜਾਣਕਾਰੀ ਉਹਨਾਂ ਨੂੰ ਪ੍ਰਾਪਤ ਹੋ ਸਕੇ। ਮੁੱਖ ਅਰੋਪੀ ਗੁਰਦੀਪ ਸਿੰਘ ਰਜਿੰਦਰ ਭੂਆ ਦਾ ਮੁੰਡਾ ਹੈ। ਇਹਨਾਂ ਦੋਨਾਂ ਦੇ ਵਿੱਚ ਕੋਈ ਪੁਰਾਣੀ ਰੰਜਿਸ਼ ਚੱਲ ਰਹੀ ਸੀ ਜਿਸ ਦੇ ਚਲਦੇ ਗੁਰਦੀਪ ਸਿੰਘ ਨੇ ਆਪਣੇ ਦੋਸਤਾਂ ਦੇ ਨਾਲ ਮਿਲ ਕੇ ਰਜਿੰਦਰ ਉੱਤੇ ਜਾਨ ਲੇਵਾ ਹਮਲਾ ਕੀਤਾ। ਨਾਲ ਹੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਦੇ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ।

