ਆਪਣੀ ਆਮਦਨ ਦੇ ਨਾਲੋਂ ਵੱਧ ਜਾਇਦਾਦ ਦੇ ਮਾਮਲੇ ਦੇ ਵਿੱਚ ਗ੍ਰਿਫਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਹੁਣ ਸੁਪਰੀਮ ਕੋਰਟ ਦਾ ਰੁੱਖ ਕੀਤਾ ਹੈ। ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਦੀ ਜਮਾਨਤ ਦੀ ਅਰਜੀ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਖਾਰਿਜ ਕੀਤੀ ਜਾ ਚੁੱਕੀ ਹੈ । ਹਾਈਕੋਰਟ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਹੁਣ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਹਾਲਾਂਕਿ ਇਹ ਮਾਮਲਾ ਸੁਪਰੀਮ ਕੋਰਟ ਦੇ ਵਿੱਚ ਲਿਸਟ ਨਹੀਂ ਹੋਇਆ ਹੈ।
ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਆਪਣੀ ਆਮਦਨ ਦੇ ਨਾਲੋਂ ਵੱਧ ਜਾਇਦਾਤ ਦੇ ਇਲਜ਼ਾਮ ਦੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਮੇਂ ਵਿਕਰਮ ਮਜੀਠੀਆ ਨਾਭਾ ਜੇਲ ਦੇ ਵਿੱਚ ਬੰਦ ਹਨ। ਉਸ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਦੇ ਵਿੱਚ ਕਾਫੀ ਚਰਚਾ ਚੱਲ ਰਹੀ ਹੈ।

