ਸ੍ਰੀ ਮੁਕਤਸਰ ਸਾਹਿਬ -( ਮਨਦੀਪ ਕੌਰ )-ਸ਼ਹਿਰ ਦੇ ਵਿੱਚ 10 ਸਾਲ ਦੀ ਬੱਚੀ ਦੇ ਨਾਲ ਜਬਰ ਜਿਨਾਹ ਕਰਨ ਤੋਂ ਬਾਅਦ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦੇ ਮੁਤਾਬਿਕ ਬੱਚੀ ਫਰੀਦਕੋਟ ਤੋਂ ਆਪਣੇ ਪਰਿਵਾਰ ਨਾਲ ਆਈ ਸੀ । ਸ਼੍ਰੀ ਮੁਕਤਸਰ ਸਾਹਿਬ ਦੇ ਵਿੱਚ ਬੱਚੇ ਨੂੰ ਕਿਡਨੈਪ ਕੀਤਾ ਗਿਆ ਜਿਸ ਤੋਂ ਬਾਅਦ ਉਸਦੇ ਨਾਲ ਦਰਿੰਦਗੀ ਦਿਖਾਈ ਗਈ ਫਿਰ ਉਸਨੂੰ ਗਲਾ ਘੁੱਟ ਕੇ ਮਾਰ ਦਿੱਤਾ ਗਿਆ।
ਇਸ ਦੌਰਾਨ ਇੱਕ ਮੁਜਰਮ ਨੂੰ ਲੋਕਾਂ ਦੁਬਾਰਾ ਫੜ ਲਿਆ ਗਿਆ ਅਤੇ ਉਸਦੀ ਚੰਗੀ ਕੁੱਟ ਮਾਰ ਕੀਤੀ ਗਈ ਜਦਕਿ ਦੂਜਾ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ਤੇ ਪਹੁੰਚ ਪੁਲਿਸ ਨੇ ਮੁਜਰਮ ਨੂੰ ਗ੍ਰਿਫਤਾਰ ਕਰ ਲਿਆ ਹੈ ।ਜਦਕਿ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਮੁਜਰਮ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸਨ ਨੂੰ ਸਖਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਜਰਮ ਦੇ ਨਾਲ ਸਖਤ ਤੋਂ ਸਖਤ ਕਾਰਵਾਈ ਨਹੀਂ ਕੀਤੀ ਗਈ ਤਾਂ ਉਹਨਾਂ ਦਾ ਪੂਰਾ ਪਰਿਵਾਰ ਖੁਦਕੁਸ਼ੀ ਕਰ ਲਵੇਗਾ।
ਥਾਣਾ ਇੰਚਾਰਜ ਜਸਕਰਨਦੀਪ ਸਿੰਘ ਨੇ ਦੱਸਿਆ ਕਿ ਮੁਜਰਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ ਬੰਦੀ ਕਾਰਵਾਈ ਕੀਤੀ ਜਾਵੇਗੀ । ਮ੍ਰਿਤਕ ਬੱਚੇ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ

