ਹੁਸ਼ਿਆਰਪੁਰ -(ਮਨਦੀਪ ਕੌਰ )- ਹੁਸ਼ਿਆਰਪੁਰ ਦੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸੜਕ ਹਾਦਸੇ ਦੇ ਵਿੱਚ ਟਿਊਸ਼ਨ ਜਾ ਰਹੀ 7 ਸਾਲਾਂ ਬੱਚੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੱਪਲਾਂ ਵਾਲਾ ਦੀ ਰਹਿਣ ਵਾਲੀ ਸੰਦੀਪ ਦੇਵੀ ਆਪਣੀ ਧੀ ਗੁਰਕੀਰਤ ਨੂੰ ਐਕਟੀਵਾ ਤੇ ਸਵਾਰ ਹੋ ਕੇ ਟਿਊਸ਼ਨ ਛੱਡਣ ਜਾ ਰਹੀ ਸੀ।ਕਿ ਰਸਤੇ ਦੇ ਵਿੱਚ ਸ਼ਹਿਰ ਵੱਲੋਂ ਆ ਰਹੇ ਇੱਕ ਟਰਾਲੇ ਨੇ ਉਸ ਨੂੰ ਟੱਕਰ ਮਾਰ ਦਿੱਤੀ ।
ਬੱਚੀ ਜਦੋਂ ਐਕਟੀਵਾ ਤੋਂ ਥੱਲੇ ਡਿੱਗੀ ਤਾਂ ਟਰਾਲੇ ਦੇ ਪਿਛਲੇ ਟਾਇਰ ਦੇ ਹੇਠਾਂ ਆ ਗਈ ਜਿਸ ਦੇ ਕਾਰਨ ਉਸਦੀ ਮੌਕੇ ਉੱਤੇ ਹੀ ਮੌਤ ਹੋ ਗਈ। ਦੂਜੇ ਪਾਸੇ ਮਾਂ ਐਕਟੀਵਾ ਤੋਂ ਥੱਲੇ ਡਿੱਗੀ ਤਾਂ ਉਸਦੀ ਲੱਤ ਵਿੱਚ ਫੈਕਚਰ ਹੋ ਗਿਆ । ਘਟਨਾ ਦੀ ਸੂਚਨਾ ਪਾ ਕੇ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।