ਲੁਧਿਆਣਾ -(ਮਨਦੀਪ ਕੌਰ )- ਲੁਧਿਆਣਾ ਦੇ ਪੱਛਮੀ ਇਲਾਕੇ ਵਿੱਚ ਉਪ ਚੋਣਾਂ ਲਈ ਵੋਟਾਂ ਕੱਲ ਜਾਨੀ 19 ਜੂਨ ਨੂੰ ਹੋਵੇਗਾ । ਜਦ ਕਿ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ। ਇਸ ਤੋਂ ਪਹਿਲਾਂ ਜਵਾਹਰ ਨਗਰ ਦੇ ਕੈਂਪ ਵਿੱਚ ਕਾਂਗਰਸੀ ਉਮੀਦਵਾਰ ਭਰਤ ਭੂਸ਼ਣ ਆਸੂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ ਹੋ ਗਈ।
ਦਰਅਸਲ ਜਵਾਹਰ ਨਗਰ ਦੇ ਕੈਂਪ ਵਿੱਚ ਕਾਂਗਰਸੀ ਆਗੂਆਂ ਨੇ ਰਾਸ਼ਨ ਵੰਡਦੇ ਹੋਏ ਇੱਕ ਵਿਅਕਤੀ ਨੂੰ ਰੰਗੇ ਹੱਥੀ ਫੜ ਲਿਆ। ਜਿਸ ਤੋਂ ਬਾਅਦ ਉਹ ਆਦਮੀ ਆਪਣੀ ਐਕਟੀਵਾ ਸਕੂਟਰ ਛੱਡ ਕੇ ਉਥੋਂ ਫਰਾਰ ਹੋ ਗਿਆ। ਹੰਗਾਮਾ ਵਧਣ ਤੋਂ ਬਾਅਦ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਸੋਚਣਾ ਮਿਲਣ ਦੇ ਤੁਰੰਤ ਬਾਅਦ ਕਾਂਗਰਸੀ ਆਗੂ ਅਤੇ ਕੈਬਿਨਟ ਮੰਤਰੀ ਭਰਤ ਭੂਸ਼ਣ ਆਸ਼ੂ ਵੀ ਮੌਕੇ ਉੱਤੇ ਪਹੁੰਚ ਗਏ। ਉਹਨਾਂ ਦੀ ਪੁਲਿਸ ਦੇ ਨਾਲ ਤਿੱਖੀ ਬਹਿਸ ਹੋ ਗਈ। ਦੋਵਾਂ ਵਿਚਕਾਰ ਤਕਰਾਰ ਵੱਧ ਗਿਆ । ਭਾਰਤ ਭੂਸ਼ਨ ਆਸ਼ੂ ਨੇ ਦੋਸ਼ ਲਗਾਇਆ ਕਿ ਪੁਲਿਸ ਆਮ ਆਦਮੀ ਪਾਰਟੀ ਦੀਆਂ ਇਸ਼ਾਰਿਆਂ ਉੱਤੇ ਕੰਮ ਕਰ ਰਹੀ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪੁਲਿਸ ਉਹਨਾਂ ਦੇ ਨਾਲ ਧੱਕੇਸ਼ਾਹੀ ਕਰ ਰਹੀ ਹੈ।
ਇਸ ਮੌਕੇ ਭਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਉਸ ਲੜਕੇ ਨੂੰ ਫੜਨ ਆਈ ਸੀ ਜਿਸ ਨੇ ਆਮ ਆਦਮੀ ਪਾਰਟੀ ਦੇ ਬੰਦੇ ਨੂੰ ਰਾਸ਼ਨ ਅਤੇ ਸੂਟ ਵੰਡਦੇ ਹੋਏ ਫੜਿਆ ਸੀ। ਉਹਨਾਂ ਕਿਹਾ ਕਿ ਜਦੋਂ ਮੈਂ ਮੌਕੇ ਉੱਤੇ ਪਹੁੰਚਿਆ ਤਾਂ ਪੁਲਿਸ ਉਸ ਬੱਚੇ ਨੂੰ ਘੜੀਸ ਰਹੀ ਸੀ। ਜਦੋਂ ਮੈਂ ਪੁਲਿਸ ਕਮਿਸ਼ਨਰ ਨੂੰ ਫੋਨ ਕੀਤਾ ਤਾਂ ਉਸਨੇ ਕਿਹਾ ਕਿ ਮੈਂ ਇਸ ਮਾਮਲੇ ਦੀ ਜਾਂਚ ਕਰਾਂਗਾ। ਜਦੋਂ ਮੈਂ ਉਹਨਾਂ ਨੂੰ ਕਿਹਾ ਕਿ ਅਸੀਂ ਉਸ ਮੁੰਡੇ ਨੂੰ ਨਹੀਂ ਲੈ ਕੇ ਜਾਣ ਦੇਵਾਂਗੇ ਤਾਂ ਪੁਲਿਸ ਨੇ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ।
ਭਾਰਤ ਭੂਸ਼ਨ ਆਸ਼ੂ ਨੇ ਇਲਜ਼ਾਮ ਲਗਾਇਆ ਹੈ ਕਿ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਐਸਐਚਓ ਬਿਕਰਮਜੀਤ ਸਿੰਘ ਅਤੇ ਚੌਂਕੀ ਇੰਚਾਰਜ ਨਹੀਂ ਸ਼ਰਮ ਹੀ ਲਾ ਦਿੱਤੀ ਹੈ। ਉਹ ਆਮ ਆਦਮੀ ਪਾਰਟੀ ਦੇ ਇਸ਼ਾਰਿਆਂ ਉੱਤੇ ਕੰਮ ਕਰ ਰਹੇ ਹਨ । ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਹ ਦੇਖਣਗੇ ਕਿ ਸੀਨੀਅਰ ਅਧਿਕਾਰੀ ਕੀ ਕਰਦੇ ਹਨ। ਅਗਰ ਉਹਨਾਂ ਨੇ ਵੀ ਕੋਈ ਵੱਡਾ ਐਕਸ਼ਨ ਨਾ ਲਿਆ ਤਾਂ ਉਹ ਹਰ ਲੜਾਈ ਲੜਨ ਨੂੰ ਤਿਆਰ ਬੈਠੇ ਹਨ।।